ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਦੀ ਸਰਕਾਰ ਬਣਨ ’ਤੇ ਦੁੱਗਣੀ ਹੋਵੇਗੀ ਬੁਢਾਪਾ ਪੈਨਸ਼ਨ: ਅਸ਼ੋਕ ਅਰੋੜਾ

10:01 AM Sep 20, 2024 IST
ਪਿੰਡ ਹਥੀਰਾ ਵਿੱਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਨਾਲ ਸਾਬਕਾ ਮੰਤਰੀ ਅਸ਼ੋਕ ਅਰੋੜਾ। -ਫੋਟੋ: ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ):

Advertisement

ਥਾਨੇਸਰ ਵਿਧਾਨ ਸਭਾ ਹਲਕਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਅਸ਼ੋਕ ਅਰੋੜਾ ਨੇ ਅੱਜ ਪਿੰਡ ਹਥੀਰਾ ਵਿਚ ਇਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਨਣ ’ਤੇ ਬੁਢਾਪਾ ਪੈਨਸ਼ਨ ,ਅੰਗਹੀਣ ਤੇ ਵਿਧਵਾ ਪੈਨਸ਼ਨ ਦੁੱਗਣੀ ਕਰਕੇ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਔਰਤਾਂ ਨੂੰ ਰਸੋਈ ਦਾ ਖਰਚ ਪੂਰਾ ਕਰਨ ਲਈ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ 500 ਰੁਪਏ ਦਾ ਗੈਸ ਸਿਲੰਡਰ ਦਿੱਤਾ ਜਾਵੇਗਾ। ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਤੇ ਹਰ ਇਕ ਵਿਅਕਤੀ ਦਾ 25 ਲੱਖ ਤਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੇ ਨਾਲ ਨਾਲ ਕੁਦਰਤੀ ਆਫਤ ਕਾਰਨ ਫਸਲ ਦੇ ਨੁਕਸਾਨ ਦੀ ਸੂਰਤ ਵਿਚ ਤੁਰੰਤ ਮੁਆਵਜ਼ਾ ਦਿੱਤਾ ਜਾਵੇਗਾ। ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਏਗੀ। ਪਿੰਡ ਪੁੱਜਣ ’ਤੇ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਟਰੈਕਟਰ ਰੋਡ ਸ਼ੋਅ ਕੀਤਾ ਜਿਸ ਵਿਚ ਅਰੋੜਾ ਨੇ ਖੁਦ ਟਰੈਕਟਰ ਚਲਾ ਕੇ ਸ਼ਮੂਲੀਅਤ ਕੀਤੀ। ਨੌਜਵਾਨ ਉਨ੍ਹਾਂ ਨੂੰ ਮੋਟਰਸਾਈਕਲਾਂ ਦੇ ਕਾਫਲੇ ਰਾਹੀਂ ਸਭਾ ਵਾਲੀ ਥਾਂ ’ਤੇ ਲੈ ਕੇ ਗਏ। ਇਸ ਮੌਕੇ ਸੰਘਰੋਹਾ ਪਰਿਵਾਰ ਦੇ ਸਤੀਸ਼, ਰਾਮ ਫਲ, ਪ੍ਰੇਮ ਸਿੰਘ, ਕਰਮ ਸਿੰਘ, ਸਤਬੀਰ ,ਕਰਨੈਲ, ਸ਼ਮਸ਼ੇਰ ,ਬਾਬੂ ਰਾਮ, ਬਲਦੇਵ, ਜਗਬੀਰ, ਬਲਜੀਤ ਨੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਂਤੀ ਨਗਰ ਸਥਿਤ ਦੇਸ ਰਾਜ ਦੀ ਰਿਹਾਇਸ਼ ’ਤੇ ਕਈ ਵਿਅਕਤੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਪਿੰਡ ਕੈਂਥਲਾ, ਕੀਰਤੀ ਨਗਰ, ਝਿੰਝਰ ਪੁਰ, ਬਾਰਨਾ ਤੇ ਪਿੰਡਾਰਸੀ ਵਿੱਚ ਵੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਤੇ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।

Advertisement
Advertisement