For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ

07:27 AM Feb 27, 2024 IST
ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਰੂਪਨਗਰ, 26 ਫਰਵਰੀ
ਇੱਥੇ ਨੰਗਲ ਮਾਰਗ ’ਤੇ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਸਕੂਟਰ ਸਵਾਰ ਬਜ਼ੁਰਗ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਿਟੀ ਰੂਪਨਗਰ ਦੇ ਤਫ਼ਤੀਸ਼ੀ ਅਧਿਕਾਰੀ ਖੁਸ਼ਹਾਲ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪ੍ਰੇਮ ਲਾਲ (62) ਹੁਸੈਨਪੁਰ ਵੱਲ ਜਾ ਰਿਹਾ ਸੀ। ਉਹ ਜਦੋਂ ਸਦਾਬਰਤ ਨੇੜੇ ਪੁੱਜਿਆ ਤਾਂ ਕੌਮੀ ਮਾਰਗ ’ਤੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਸ ਨੂੰ ਫੇਟ ਮਾਰ ਦਿੱਤੀ। ਜ਼ਖ਼ਮੀ ‌ਵਿਅਕਤੀ ਨੂੰ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਪ੍ਰਾਈਵੇਟ ਵਾਹਨ ਰਾਹੀਂ ਸਿਵਲ ਹਸਪਤਾਲ ਰੂਪਨਗਰ ਪੁਹੰਚਾਇਆ। ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਵੱਲੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰਨ ਮਗਰੋਂ ਫ਼ਰਾਰ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

Advertisement