ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਸ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਹਲਾਕ

10:50 AM Aug 19, 2024 IST

ਪੱਤਰ ਪ੍ਰੇਰਕ
ਭੀਖੀ, 18 ਅਗਸਤ
ਸਥਾਨਕ ਬੱਸ ਅੱਡੇ ਦੇ ਬਾਹਰ ਮੁੱਖ ਮਾਰਗ ’ਤੇ ਵਾਪਰੇ ਸੜਕੀ ਹਾਦਸੇ ਵਿੱਚ ਬਜ਼ੁਰਗ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਿੱਠੂ ਸਿੰਘ (78) ਵਾਸੀ ਭੀਖੀ ਆਪਣੇ ਸਾਈਕਲ ’ਤੇ ਜਾ ਰਿਹਾ ਸੀ। ਇਸ ਦੌਰਾਨ ਉਹ ਪੀਆਰਟੀਸੀ ਦੀ ਬੱਸ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਿਆ। ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement