ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮੋਰਚਾ ਲਾਉਣ ਦਾ ਐਲਾਨ

07:50 AM Sep 20, 2024 IST

ਪਰਸ਼ੋਤਮ ਬੱਲੀ
ਬਰਨਾਲਾ, 19 ਸਤੰਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅੱਜ ਬਰਨਾਲਾ ਵਿੱਚ ਐੱਨਪੀਐੱਸ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੇ ਨਾਂ ਪੱਤਰ (ਕਾਰਨ ਦੱਸੋ ਨੋਟਿਸ) ਦਿੱਤਾ ਗਿਆ। ‘’ਨੋਟਿਸ’’ ਮੀਤ ਹੇਅਰ ਦੀ ਗੈਰ ਮੌਜੂਦਗੀ ਵਿੱਚ ਨਗਰ ਸੁਧਾਰ ਟਰੱਸਟ ਬਰਨਾਲਾ ਚੇਅਰਮੈਨ ਤੀਰਥ ਰਾਮ ਮੰਨਾ ਨੇ ਪ੍ਰਾਪਤ ਕੀਤਾ।
ਫਰੰਟ ਦੇ ਜ਼ਿਲ੍ਹਾ ਕਨਵੀਨਰ ਰਮਨ ਸਿੰਗਲਾ, ਜ਼ਿਲ੍ਹਾ ਸਕੱਤਰ ਅੰਮ੍ਰਿਤ ਹਰੀਗੜ੍ਹ ਅਤੇ ਜ਼ਿਲ੍ਹਾ ਵਿੱਤ ਸਕੱਤਰ ਪੁਨੀਤ ਤਪਾ ਨੇ ਦੱਸਿਆ ਕਿ ‘’ਆਪ’’ ਸਰਕਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਆਪਣੇ ਚੋਣ ਵਾਅਦੇ ‘’ਤੇ ਅਮਲ ਕਰਨੋਂ ਭੱਜ ਜਿੱਥੇ ਮੁਲਾਜ਼ਮ ਵਿਰੋਧੀ ਕੇਂਦਰੀ ਭਾਜਪਾ ਹਕੂਮਤ ਅੱਗੇ ਗੋਡੇ ਟੇਕ ਚੁੱਕੀ ਹੈ ਉੱਥੇ ਸੂਬੇ ਦੇ ਐੱਨਪੀਐੱਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਮੁਕੰਮਲ ਨਾਕਾਮ ਸਾਬਤ ਹੋਈ ਹੈ।
ਉਨ੍ਹਾ ਕਿਹਾ ਕਿ ‘ਆਪ’ ਸਰਕਾਰ ਵੱਲੋਂ 18 ਨਵੰਬਰ 2022 ਨੂੰ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਵੀ ਇੱਕ ਕਾਗਜ਼ੀ ਜੁਮਲਾ ਸਾਬਤ ਹੋਇਆ ਹੈ। ਆਗੂਆਂ ਕਿਹਾ ਕਿ ਇਸ ਨੋਟਿਸ ਦਾ ਕੋਈ ਸਪਸ਼ਟੀਕਰਨ 30 ਸਤੰਬਰ ਤੱਕ ਜਾਰੀ ਨਾ ਹੋਣ ਦੀ ਸੂਰਤ ਵਿੱਚ ਪਹਿਲੀ ਤੋਂ 3 ਅਕਤੂਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ‘ਪੈਨਸ਼ਨ ਪ੍ਰਾਪਤੀ ਮੋਰਚਾ’ ਲਾਇਆ ਜਾਵੇਗਾ।

Advertisement

Advertisement