For the best experience, open
https://m.punjabitribuneonline.com
on your mobile browser.
Advertisement

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੋਸਟਰ ਮੁਹਿੰਮ ਸ਼ੁਰੂ

06:24 AM Apr 28, 2024 IST
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੋਸਟਰ ਮੁਹਿੰਮ ਸ਼ੁਰੂ
ਮਾਨਸਾ ਵਿੱਚ ਪੋਸਟਰ ਮੁਹਿੰਮ ਦਾ ਆਗਾਜ਼ ਕਰਦੇ ਹੋਏ ਆਗੂ।
Advertisement

ਪੱਤਰ ਪ੍ਰੇਰਕ
ਮਾਨਸਾ, 27 ਅਪਰੈਲ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਨਸਾ ਨੇ ਜ਼ਿਲ੍ਹੇ ’ਚ ਪੋਸਟਰ ਮੁਹਿੰਮ ਸ਼ੁਰੂ ਕੀਤੀ ਹੈ। ਕਮੇਟੀ ਦੇ ਕਨਵੀਨਰ ਕਰਮਜੀਤ ਸਿੰਘ ਤਾਮਕੋਟ ਅਤੇ ਦਰਸ਼ਨ ਸਿੰਘ ਅਲੀਸ਼ੇਰ ਨੇ ਕਿਹਾ ਕਿ ਸਰਕਾਰਾਂ ਬਿਲਕੁਲ ਚੁੱਪ ਹਨ ਪਰ ਮੁਲਾਜ਼ਮ ਖਾਲੀ ਹੱਥ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿਰਫ ਲਾਰੇ ਤੇ ਫੋਕੇ ਨੋਟੀਫਿਕੇਸ਼ਨ ਹੀ ਮਿਲੇ ਹਨ ਅਤੇ ਦੂਜੇ ਪਾਸੇ ਸੈਂਟਰ ਸਰਕਾਰ ਵੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਨੂੰ ਪਾਪ ਕਹਿ ਰਹੀ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ ਪੋਸਟਰ ਵੰਡ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਉਹੀ ਪਾਰਟੀ ਦਾ ਉਮੀਦਵਾਰ ਹੀ ਮੁਲਾਜ਼ਮ ਦੇ ਘਰ ਵੋਟਾਂ ਮੰਗਣ ਆਵੇ ਜੋ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਵਾ ਸਕਦਾ ਹੋਵੇ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਆਪਣੇ ਘਰਾਂ ਅੱਗੇ ਪੋਸਟਰ ਲਗਾ ਕੇ ਵੋਟਾਂ ਮੰਗਣ ਆਏ ਉਮੀਦਵਾਰਾਂ ਨੂੰ ਤਿੱਖੇ ਸਵਾਲਾਂ ਨਾਲ ਘੇਰਨ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਗੁਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਖੁਸ਼ਿਵੰਦਰ ਬਰਾੜ, ਇੰਦਰਜੀਤ ਸਿੰਘ, ਗੁਰਦੀਪ ਬਰਨਾਲਾ, ਬੰਸੀ ਲਾਲ, ਮੁਨੀਸ਼ ਕੁਮਾਰ, ਹੀਰਾ ਲਾਲ, ਰਵਿੰਦਰ ਸਿੰਘ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×