ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

08:39 AM Feb 08, 2025 IST
featuredImage featuredImage
ਟੂਰਨਾਮੈਂਟ ਦੇ ਉਦਘਾਟਨੀ ਮੈਚ ਤੋਂ ਪਹਿਲਾਂ ਖਿਡਾਰੀਆਂ ਨਾਲ ਹਾਜ਼ਰ ਪ੍ਰਬੰਧਕ।

ਜੇ ਬੀ ਸੇਖੋਂ
ਗੜ੍ਹਸ਼ੰਕਰ, 7 ਫਰਵਰੀ
22ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਆਰੰਭ ਹੋ ਗਿਆ। ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਓਲੰਪੀਅਨ ਜਰਨੈਲ ਸਿੰਘ ਫੁਟਬਾਲ ਸਟੇਡੀਅਮ ’ਚ ਟੂਰਨਾਮੈਂਟ ਕਮੇਟੀ ਦੇ ਸਰਪ੍ਰਸਤ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੁਖਤਿਆਰ ਸਿੰਘ ਹੈਪੀ ਹੀਰ ਵੀ ਮੌਜੂਦ ਸੀ। ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਜੱਸੋਵਾਲ ਨੇ ਗੁਬਾਰੇ ਛੱਡ ਕੇ ਕੀਤਾ। ਇਸ ਮੌਕੇ ਕੁਲਵੰਤ ਸਿੰਘ ਯੂ.ਕੇ. ਪ੍ਰਧਾਨ ਕਬੱਡੀ ਫੈਡਰੇਸ਼ਨ ਯੂ.ਕੇ. ਅਤੇ ਪ੍ਰਧਾਨ ਪਿ੍ਰੰ. ਹਰਭਜਨ ਸਿੰਘ ਕਲੱਬ ਮਾਹਿਲਪੁਰ ਨੇ ਸੰਬੋਧਨ ਦੌਰਾਨ ਟੂਰਨਾਮੈਂਟ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਟੂਰਨਾਮੈਂਟ ਦੇ ਉਦਘਾਟਨੀ ਕਾਲਜ ਵਰਗ ਦੇ ਮੈਚ ਵਿਚ ਦਸਮੇਸ਼ ਫੁਟਬਾਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਨੇ ਪੈਨਲਟੀ ਕਿੱਕਾਂ ਰਾਹੀਂ 6-5 ਦੇ ਫਰਕ ਨਾਲ ਫੁਟਬਾਲ ਅਕੈਡਮੀ ਪਾਲਦੀ ਨੂੰ ਹਰਾਇਆ, ਕਲੱਬ ਵਰਗ ਦੇ ਦੂਜੇ ਮੈਚ ਵਿਚ ਇੰਟਰਨੈਸ਼ਨਲ ਫੁਟਬਾਲ ਕਲੱਬ ਫਗਵਾੜਾ ਨੇ ਨਾਮਧਾਰੀ ਫੁਟਬਾਲ ਅਕੈਡਮੀ ਭੈਣੀ ਸਾਹਿਬ ਨੂੰ 4-0 ਗੋਲਾਂ ਦੇ ਫਰਕ ਨਾਲ ਮਾਤ ਦਿੱਤੀ। ਟੂਰਨਾਮੈਂਟ ਦੇ ਦੂਜੇ ਕਲੱਬ ਵਰਗ ਦੇ ਮੈਚ ’ਚ ਕੈਨੇਡਾ ਕਮੇਟੀ ਦੇ ਸਰਪ੍ਰਸਤ ਸੁੱਚਾ ਸਿੰਘ ਮਾਨ ਕੈਨੇਡਾ, ਗੁਰਜੀਤ ਸਿੰਘ ਮਾਨ ਕੈਨੇਡਾ ਤੇ ਮਨਜੀਤ ਸਿੰਘ ਮਾਨ ਕੈਨੇਡਾ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦਿਆਂ ਮੈਚ ਸ਼ੁਰੂ ਕਰਵਾਇਆ। ਟੂਰਨਾਮੈਂਟ ਦੇ ਉਦਘਾਟਨ ਮੌਕੇ ਪ੍ਰਬੰਧਕ ਕਮੇਟੀ ਅਤੇ ਹੋਰ ਸਖਸ਼ੀਅਤਾਂ ’ਚ ਸੀਨੀਅਰ ਵਾਈਸ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਸ਼ਿਵੰਦਰਜੀਤ ਸਿੰਘ ਬੈਂਸ, ਜਨਰਲ ਸਕੱਤਰ ਬਲਵੀਰ ਸਿੰਘ ਬੈਂਸ, ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਆਦਿ ਹਾਜ਼ਰ ਸਨ।

Advertisement

Advertisement