ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਰਿਸ ਓਲੰਪਿਕ: ਦੀਪਿਕਾ ਤੀਰਅੰਦਾਜ਼ੀ ਦੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ’ਚ

02:50 PM Aug 03, 2024 IST
ਤੀਰਅੰਦਾਜ਼ੀ ਦੇ ਮੁਕਾਬਲੇ ਦੌਰਾਨ ਨਿਸ਼ਾਨਾ ਲਗਾਉਂਦੇ ਹੋਏ ਦੀਪਿਕਾ ਕੁਮਾਰੀ। ਫੋਟੋ ਰਾਈਟਰਜ਼

ਪੈਰਿਸ, 3 ਅਗਸਤ
ਭਾਰਤ ਦੀ ਤਜਰਬੇਕਾਰ ਖਿਡਾਰਨ ਦੀਪਿਕਾ ਕੁਮਾਰੀ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਤੀਰਅੰਦਾਜ਼ੀ ਦੇ ਮਹਿਲਾ ਸਿੰਗਲਜ਼ ਮੁਕਾਬਲੇ ਦੇ ਪ੍ਰੀ ਕੁਆਰਟਰ ਫਾਈਨਲ ਵਿੱਚ ਜਰਮਨੀ ਦੀ ਸੱਤਵਾਂ ਦਰਜਾ ਮਿਸ਼ੇਲ ਕ੍ਰੋਪੇਨ ਨੂੰ ਹਰਾ ਕੇ ਆਖਰੀ ਅੱਠ ਵਿੱਚ ਜਗ੍ਹਾ ਬਣਾਈ ਜਦਕਿ ਭਜਨ ਕੌਰ ਸ਼ੂਟ ਆਫ ਵਿੱਚ ਹਾਰ ਕੇ ਮੁਕਾਬਲੇ ਤੋਂ ਬਾਹਰ ਹੋ ਗਈ। ਭਾਰਤ ਦੀ 23ਵਾਂ ਦਰਜਾ ਪ੍ਰਾਪਤ ਦੀਪਿਕ ਨੇ ਮਹਿਲਾ ਸਿੰਗਲਜ਼ ਦੇ ਪ੍ਰੀ ਕੁਆਰਟਰ ਫਾਈਨਲ ਵਿੱਚ ਕ੍ਰੋਪੇਨ ਨੂੰ 6-4 (27-24, 27-27, 26-25, 27-27) ਨਾਲ ਹਰਾਇਆ। ਭਜਨ ਕੌਰ ਨੂੰ ਹਾਲਾਂਕਿ ਇੰਡੋਨੇਸ਼ੀਆ ਦੀ ਡਾਇਨੰਦਾ ਚੋਈਰੂਨਿਸਾ ਖ਼ਿਲਾਫ਼ ਸ਼ੂਟ ਆਫ ਵਿੱਚ 8-9 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

Advertisement

Advertisement
Tags :
Archer Deepika Kumariarcheryolympics NewsParisParis Olympics-2024
Advertisement