For the best experience, open
https://m.punjabitribuneonline.com
on your mobile browser.
Advertisement

ਓਲੰਪਿਕ: ਲਕਸ਼ੈ ਸੇਨ ਬੈਡਮਿੰਟਨ ਪੁਰਸ਼ ਸਿੰਗਲਜ਼ ਦੇ ਸੈਮੀ ਫਾਈਨਲ ’ਚ ਪਹੁੰਚਣ ਵਾਲਾ ਪਹਿਲਾ ਭਾਰਤੀ ਬਣਿਆ

10:58 PM Aug 02, 2024 IST
ਓਲੰਪਿਕ  ਲਕਸ਼ੈ ਸੇਨ ਬੈਡਮਿੰਟਨ ਪੁਰਸ਼ ਸਿੰਗਲਜ਼ ਦੇ ਸੈਮੀ ਫਾਈਨਲ ’ਚ ਪਹੁੰਚਣ ਵਾਲਾ ਪਹਿਲਾ ਭਾਰਤੀ ਬਣਿਆ
Advertisement
ਪੈਰਿਸ, 2 ਅਗਸਤ
Advertisement

ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਆਪਣੇ ਪਹਿਲੇ ਓਲੰਪਿਕ ਤਗ਼ਮੇ ਵੱਲ ਕਦਮ ਵਧਾਉਂਦਿਆਂ ਪੁਰਸ਼ ਸਿੰਗਲਜ਼ ਵਰਗ ਦੇ ਸੈਮੀ ਫਾਈਨਲ ’ਚ ਪਹੁੰਚਣ ਵਾਲਾ ਪਹਿਲਾ ਭਾਰਤੀ ਖਿਡਾਰੀ ਬਣ ਗਿਆ। ਉਂਜ ਉਹ ਸਾਇਨਾ ਨੇਹਵਾਲ ਅਤੇ ਪੀਵੀ ਸਿੰਧੂ ਤੋਂ ਬਾਅਦ ਅਜਿਹਾ ਕਰਨ ਵਾਲਾ ਤੀਜਾ ਭਾਰਤੀ ਹੈ। ਲਕਸ਼ੈ ਸੇਨ ਨੇ ਅੱਜ ਇੱਥੇ ਕੁਆਰਟਰ ਫਾਈਨਲ ’ਚ ਪਹਿਲਾ ਸੈੱਟ ਹਾਰਨ ਮਗਰੋਂ ਵਾਪਸ ਕਰਦਿਆਂ ਵਿਸ਼ਵ ਦੇ 11ਵੇਂ ਨੰਬਰ ਦੇ ਚੀਨੀ ਤਾਇਪੈ ਦੇ ਚੋਊ ਤਿਏਨ ਚੇਨ ਨੂੰ 19-21 21-15 21-12 ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤ ਦਾ ਪੁਰੂਪੱਲੀ ਕਸ਼ਯਪ 2012 ਲੰਡਨ ਓਲੰਪਿਕ ਅਤੇ ਕਿਦਾਂਬੀ ਸ੍ਰੀਕਾਂਤ 2016 ਰੀਓ ਓਲੰਪਿਕ ’ਚ ਪੁਰਸ਼ ਸਿੰਗਲਜ਼ ਦੇ ਕੁਆਰਟਰ ਫਾਈਨਲ ’ਚ ਪਹੁੰਚਿਆ ਸੀ। -ਪੀਟੀਆਈ

Advertisement
Author Image

Advertisement
Advertisement
×