Om Parkash Chautala: ਓਮ ਪ੍ਰਕਾਸ਼ ਚੌਟਾਲਾ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਪਿੰਡ ਤੇਜਾ ਖੇੜਾ ਦੇ ਫਾਰਮ ਹਾਊਸ ’ਚ ਰੱਖੀ
ਚੰਡੀਗੜ੍ਹ, 21 ਦਸੰਬਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਮ੍ਰਿਤਕ ਦੇਹ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਪਰਿਵਾਰ ਦੇ ਸਿਰਸਾ ਜ਼ਿਲ੍ਹੇ ਵਿਚਲੇ ਪਿੰਡ ਤੇਜਾ ਖੇੜਾ ਦੇ ਫਾਰਮਹਾਊਸ ਉੱਤੇ ਰੱਖੀ ਗਈ ਹੈ। ਚੌਟਾਲਾ, ਜਿਨ੍ਹਾਂ ਦਾ ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਸੀ, ਦਾ ਅੱਜ ਸ਼ਾਮੀਂ 3 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਪਿੰਡ ਤੇਜਾ ਖੇੜਾ ਵਿਚ ਸਸਕਾਰ ਕੀਤਾ ਜਾਵੇਗਾ।
ਚੌਟਾਲਾ ਦੀਆਂ ਅੰਤਿਮ ਰਸਮਾਂ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਸਣੇ ਹੋਰ ਹਸਤੀਆਂ ਸ਼ਾਮਲ ਹੋਣਗੀਆਂ। ਓਮ ਪ੍ਰਕਾਸ਼ ਚੌਟਾਲਾ ਦੇ ਦੋਵੇਂ ਪੁੱਤਰ ਅਜੈ ਸਿੰਘ ਚੌਟਾਲਾ ਤੇ ਅਭੈ ਸਿੰਘ ਚੌਟਾਲਾ ਅਤੇ ਹੋਰ ਪਰਿਵਾਰਕ ਮੈਂਬਰ ਤੇਜਾ ਖੇੜਾ ਪਿੰਡ ਵਿਚ ਮੌਜੂਦ ਹਨ। ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲ ਤੇ ਕੁਮਾਰੀ ਸ਼ੈਲਜਾ ਨੇ ਵੀ ਫਾਰਮਹਾਊਸ ਪੁੱਜ ਕੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਦੌਰਾਨ ਵੱਡੀ ਗਿਣਤੀ ਲੋਕ ਵੀ ਪਿੰਡ ਪਹੁੰਚਣੇ ਸ਼ੁਰੂ ਹੋ ਗਏ ਹਨ। ਹਰਿਆਣਾ ਸਰਕਾਰ ਨੇ ਲੰਘੇ ਦਿਨ ਤਿੰਨ ਦਿਨਾ ਰਾਜਸੀ ਸੋਗ ਦਾ ਐਲਾਨ ਕੀਤਾ ਸੀ। ਸਰਕਾਰ ਨੇ ਆਪਣੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਸ਼ਨਿੱਚਰਵਾਰ ਦੀ ਛੁੱਟੀ ਐਲਾਨੀ ਹੋੋਈ ਹੈ। -ਪੀਟੀਆਈ