ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਓਮਾਨ: ਸਮੁੰਦਰੀ ਤੇਲ ਟੈਂਕਰ ਦੇ ਪਲਟਣ ਕਾਰਨ 13 ਭਾਰਤੀਆਂ ਸਮੇਤ 16 ਲਾਪਤਾ

11:32 AM Jul 17, 2024 IST
Photo for representational purpose only. iStock

ਦੁਬਈ/ਮਸਕਟ, 17 ਜੁਲਾਈ
ਓਮਾਨ ਦੇ ਤੱਟ 'ਤੇ ਤੇਲ ਟੈਂਕਰ ਪਲਟਣ ਕਾਰਨ ਚਾਲਕ ਦਲ ਦੇ 16 ਮੈਂਬਰ ਲਾਪਤਾ ਹਨ, ਜਿਨ੍ਹਾਂ ਵਿਚ 13 ਭਾਰਤੀ ਅਤੇ 3 ਸ੍ਰੀਲੰਕਾਈ ਹਨ। ਓਮਾਨ ਦੇ ਮਰੀਨ ਸਕਿਓਰੀਟੀ ਸੈਂਟਰ ਨੇ 'ਐਕਸ' 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਕੋਮੋਰੋਸ ਝੰਡੇ ਵਾਲਾ ਤੇਲ ਟੈਂਕਰ ਰਾਸ ਮਦਰਕਾ ਤੋਂ 25 ਨੌਟੀਕਲ ਮੀਲ ਦੱਖਣ ਪੂਰਬ ਵਿੱਚ ਬੰਦਰਗਾਹ ਸ਼ਹਿਰ ਦੁਕਮ ਦੇ ਨੇੜੇ ਪਲਟ ਗਿਆ। ਉਨ੍ਹਾਂ ਕਿਹਾ ਕਿ ਪ੍ਰੇਸਟੀਜ ਫਾਲਕਨ ਜਹਾਜ ਦਾ ਚਾਲਕ ਦਲ ਹਾਲੇ ਵੀ ਲਾਪਤਾ ਹੈ ਅਤੇ ਭਾਲ ਕੀਤੀ ਜਾ ਰਹੀ ਹੈ। ਮਰੀਨ ਟਰੈਫਿਕ ਵੈੱਬਸਾਈਟ ਮੁਤਾਬਕ ਹਮਰੀਆ ਦੀ ਬੰਦਰਗਾਹ ਤੋਂ ਰਵਾਨਾ ਹੋਇਆ ਤੇਲ ਟੈਂਕਰ ਯਮਨ ਦੇ ਬੰਦਰਗਾਹ ਸ਼ਹਿਰ ਅਦਨ ਵੱਲ ਜਾ ਰਿਹਾ ਸੀ। -ਪੀਟੀਆਈ

Advertisement

Advertisement
Tags :
Oil TankerOman Coast
Advertisement