ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਮਰ ਅਬਦੁੱਲਾ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

10:55 PM Oct 23, 2024 IST

ਨਵੀਂ ਦਿੱਲੀ, 23 ਅਕਤੂਬਰ
ਜੰਮੂ-ਕਸ਼ਮੀਰ ਦੇ ਨਵੇਂ ਚੁਣੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਕੇਂਦਰ ਸ਼ਾਸਿਤ ਪ੍ਰਦੇਸ਼ ਨਾਲ ਜੁੜੇ ਮੁੱਦਿਆਂ ਬਾਰੇ ਚਰਚਾ ਕੀਤੀ। ਇਨ੍ਹਾਂ ਮੁੱਦਿਆਂ ਵਿੱਚ ਵਿਸ਼ੇਸ਼ ਰਾਜ ਦੀ ਛੇਤੀ ਬਹਾਲੀ ਦਾ ਮੁੱਦਾ ਵੀ ਸ਼ਾਮਲ ਸੀ। ਪਿਛਲੇ ਹਫ਼ਤੇ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਕੌਮੀ ਰਾਜਧਾਨੀ ਪਹੁੰਚੇ ਅਬਦੁੱਲਾ ਨੇ ਗ੍ਰਹਿ ਮੰਤਰੀ ਨਾਲ ਲਗਪਗ 30 ਮਿੰਟ ਤੱਕ ਮੀਟਿੰਗ ਕੀਤੀ। ਅਬਦੁੱਲਾ ਨੇ ਬਾਅਦ ਵਿਚ ਕਿਹਾ ਕਿ ਇਹ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਜੰਮੂ-ਕਸ਼ਮੀਰ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਅਤੇ ਰਾਜ ਦਾ ਦਰਜਾ ਬਹਾਲ ਕਰਨ ਦੇ ਮੁੱਦੇ ਬਾਰੇ ਵੀ ਚਰਚਾ ਕੀਤੀ। -ਪੀਟੀਆਈ

Advertisement

Advertisement