For the best experience, open
https://m.punjabitribuneonline.com
on your mobile browser.
Advertisement

ਚੰਦੂਮਾਜਰਾ ਨੂੰ ਉਮੀਦਵਾਰ ਐਲਾਨਣ ’ਤੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ

11:53 AM Apr 14, 2024 IST
ਚੰਦੂਮਾਜਰਾ ਨੂੰ ਉਮੀਦਵਾਰ ਐਲਾਨਣ ’ਤੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ
ਲੱਡੂ ਵੰਡਦੇ ਹੋਏ ਅਕਾਲੀ ਵਰਕਰ।
Advertisement

ਸੰਜੀਵ ਬੱਬੀ
ਚਮਕੌਰ ਸਾਹਿਬ, 13 ਅਪਰੈਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਣ ਦੀ ਖੁਸ਼ੀ ਵਿੱਚ ਅੱਜ ਇੱਥੇ ਉਨ੍ਹਾਂ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਲੱਡੂ ਵੰਡੇ । ਪਾਰਟੀ ਦੇ ਆਗੂਆਂ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਅਮਨਦੀਪ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ,ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ , ਬਾਈ ਪਰਮਿੰਦਰ ਸਿੰਘ ਸੇਖੋਂ, ਯੂਥ ਆਗੂ ਲਖਵੀਰ ਸਿੰਘ ਲੱਖੀ ਅਤੇ ਮੋਹਨਜੀਤ ਸਿੰਘ ਕਮਾਲਪੁਰ ਆਦਿ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਹਲਕਾ ਸ੍ਰੀ ਆਨੰਦਪੁਰ ਸਾਹਿਬ ਲਈਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਰੂਪ ਵਿੱਚ ਇਕ ਮਜ਼ਬੂਤ ਉਮੀਦਵਾਰ ਨੂੰ ਟਿਕਟ ਦਿੱਤੀ ਗਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×