ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਲੁਟੇਰਿਆਂ ਨੇ ਗੋਲੀ ਮਾਰੀ
08:58 AM Nov 18, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 17 ਨਵੰਬਰ
ਤਿੰਨ ਅਣਪਛਾਤੇ ਲੁਟੇਰਿਆਂ ਨੇ ਥਾਣਾ ਸਰਹਾਲੀ ਅਧੀਨ ਆਉਂਦੇ ਪਿੰਡ ਪੱਖੋਪੁਰ ਦੇ ਵਾਸੀ ਸੁਖਜਿੰਦਰ ਸਿੰਘ (43) ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ| ਸੁਖਜਿੰਦਰ ਸਿੰਘ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੁਖਜਿੰਦਰ ਸਿੰਘ ਪਿੰਡ ਦੇ ਅੱਡੇ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਉਸ ਨੂੰ ਮੋਟਰਸਾਈਕਲ ’ਤੇ ਸਵਾਰ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਘੇਰ ਲਿਆ ਅਤੇ ਉਸ ਦੀਆਂ ਜੇਬਾਂ ਦੀ ਫਰੋਲਾ-ਫਰਾਲੀ ਕਰਨੀ ਸ਼ੁਰੂ ਕੀਤੀ। ਉਸ ਕੋਲ 3000 ਰੁਪਏ ਸਨ। ਸੁਖਜਿੰਦਰ ਸਿੰਘ ਨੇ ਲੁਟੇਰਿਆਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ’ਤੇ ਮੁਲਜ਼ਮਾਂ ਨੇ ਉਸ ਦੀ ਲੱਤ ’ਤੇ ਗੋਲੀ ਮਾਰ ਦਿੱਤੀ| ਸਰਹਾਲੀ ਪੁਲੀਸ ਨੇ ਇਸ ਸਬੰਧੀ ਇਕ ਕੇਸ ਦਰਜ ਕੀਤਾ ਹੈ| ਪੁਲੀਸ ਨੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
Advertisement
Advertisement