ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਪਰਤਣ ’ਤੇ ਪ੍ਰਧਾਨ ਮੰਤਰੀ ਨੇ ਨੱਢਾ ਨੂੰ ਪੁੱਛਿਆ,‘ਦੇਸ਼ ’ਚ ਕੀ ਚੱਲ ਰਿਹਾ ਹੈ?’

08:55 PM Jun 29, 2023 IST

ਮਨਧੀਰ ਸਿੰਘ ਦਿਓਲ

Advertisement

ਨਵੀਂ ਦਿੱਲੀ, 26 ਜੂਨ

ਅਮਰੀਕਾ ਅਤੇ ਮਿਸਰ ਦੇ ਸਰਕਾਰੀ ਦੌਰੇ ਤੋਂ ਭਾਰਤ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਹੋਰ ਨੇਤਾਵਾਂ ਤੋਂ ਪੁੱਛਿਆ ਕਿ ਦੇਸ਼ ਵਿਚ ਕੀ ਚੱਲ ਰਿਹਾ ਹੈ। ਸ੍ਰੀ ਮੋਦੀ ਅਮਰੀਕਾ ਅਤੇ ਮਿਸਰ ਦੇ ਛੇ ਦਿਨ ਦੇ ਦੌਰੇ ਤੋਂ ਬਾਅਦ ਐਤਵਾਰ ਦੇਰ ਰਾਤ ਘਰ ਪਰਤੇ। ਸ੍ਰੀ ਨੱਢਾ ਅਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਦਿੱਲੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਹਰਸ਼ਵਰਧਨ, ਹੰਸ ਰਾਜ ਹੰਸ ਅਤੇ ਗੌਤਮ ਗੰਭੀਰ ਤੋਂ ਇਲਾਵਾ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਵਾਲੇ ਨੇਤਾਵਾਂ ਤੋਂ ਪੱਤਰਕਾਰਾਂ ਨੇ ਪੁੱਛਿਆ ਕਿ ਦੇਸ਼ ਪਰਤਣ ਬਾਅਦ ਸ੍ਰੀ ਮੋਦੀ ਨੇ ਕੀ ਕਿਹਾ ਤਾਂ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਦੱਸਿਆ, ‘ਉਨ੍ਹਾਂ (ਮੋਦੀ) ਨੇ ਨੱਢਾ ਜੀ ਨੂੰ ਪੁੱਛਿਆ ਕਿ ਇੱਥੇ ਕਿਵੇਂ ਚੱਲ ਰਿਹਾ ਹੈ ਅਤੇ ਨੱਢਾ ਜੀ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਕਿ ਪਾਰਟੀ ਨੇਤਾ ਸਰਕਾਰ ਦੇ 9 ਸਾਲ ਦੇ ਕਾਰਜ ਕਾਲ ਦੇ ਕੰਮਾਂ ਬਾਰੇ ਲੋਕਾਂ ਨੂੰ ਦੱਸ ਰਹੇ ਹਨ ਤੇ ਲੋਕ ਖੁਸ਼ ਹਨ।

Advertisement

Advertisement
Tags :
ਨੱਢਾਪਰਤਣਪੁੱਛਿਆ,‘ਦੇਸ਼ਪ੍ਰਧਾਨਭਾਰਤ:ਮੰਤਰੀਰਿਹਾ
Advertisement