ਸਤੇਂਦਰ ਜੈਨ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਈਡੀ ਤੋਂ ਜਵਾਬ ਮੰਗਿਆ
04:39 PM Jul 25, 2024 IST
Advertisement
ਨਵੀਂ ਦਿੱਲੀ, 25 ਜੁਲਾਈ
ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਅਤੇ ਹੋਰਾਂ ਵਿਰੁੱਧ ਚਾਰਜਸ਼ੀਟ ਦੇ ਨੋਟਿਸ ਲੈਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਜੈਨ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ 'ਤੇ ਪਾ ਦਿੱਤੀ ਹੈ।
Advertisement
Advertisement
Advertisement