For the best experience, open
https://m.punjabitribuneonline.com
on your mobile browser.
Advertisement

ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੇ ਸੀਬੀਆਈ ਤੋਂ ਸੋਮਵਾਰ ਤੱਕ ਜਵਾਬ ਮੰਗਿਆ

06:52 AM May 09, 2024 IST
ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੇ ਸੀਬੀਆਈ ਤੋਂ ਸੋਮਵਾਰ ਤੱਕ ਜਵਾਬ ਮੰਗਿਆ
Advertisement

ਨਵੀਂ ਦਿੱਲੀ, 8 ਮਈ
ਦਿੱਲੀ ਹਾਈ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸਾਂ ਵਿਚ ਦਾਇਰ ਜ਼ਮਾਨਤ ਅਰਜ਼ੀਆਂ ’ਤੇ ਈਡੀ ਤੇ ਸੀਬੀਆਈ ਨੂੰ ਸੋਮਵਾਰ ਤੱਕ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ। ਜਸਟਿਸ ਸਵਰਨ ਕਾਂਤ ਸ਼ਰਮਾ ਨੇ 3 ਮਈ ਨੂੰ ਦੋਵਾਂ ਏਜੰਸੀਆਂ ਨੂੰ ਨੋਟਿਸ ਜਾਰੀ ਕਰਦਿਆਂ 8 ਮਈ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਈਡੀ ਤੇ ਸੀਬੀਆਈ ਵੱਲੋਂ ਪੇਸ਼ ਵਕੀਲਾਂ ਨੇ ਅੱਜ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਜਵਾਬ ਦਾਅਵਾ ਦਾਖਲ ਕਰਨ ਲਈ ਅਜੇ ਹੋਰ ਸਮੇਂ ਦੀ ਲੋੜ ਹੈ। ਸਿਸੋਦੀਆ ਦੇ ਵਕੀਲ ਨੇ ਹਾਲਾਂਕਿ ਏਜੰਸੀਆਂ ਦੀ ਇਸ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਈਡੀ ਤੇ ਸੀਬੀਆਈ ਨੇ ਸੁਪਰੀਮ ਕੋਰਟ ਨੂੰ ਯਕੀਨ ਦਿਵਾਇਆ ਸੀ ਕਿ ਕੇਸ ਦਾ ਟਰਾਇਲ 6 ਮਹੀਨਿਆਂ ’ਚ ਪੂਰਾ ਹੋ ਜਾਵੇਗਾ। ਅਗਲੀ ਸੁਣਵਾਈ 14 ਮਈ ਲਈ ਨਿਰਧਾਰਿਤ ਕੀਤੀ ਗਈ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×