For the best experience, open
https://m.punjabitribuneonline.com
on your mobile browser.
Advertisement

ਸੰਤ ਤੇਜਾ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 7 ਨੂੰ

08:33 AM Dec 05, 2023 IST
ਸੰਤ ਤੇਜਾ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 7 ਨੂੰ
Advertisement

ਪਾਇਲ: ਰਾੜਾ ਸਾਹਿਬ ਸੰਪਰਦਾਇ ਦੇ ਤੀਜੇ ਮੁਖੀ ਸੰਤ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਨੌਂਵੀਂ ਬਰਸੀ ਸਬੰਧੀ ਸਮਾਗਮ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ 7 ਤੋਂ 10 ਦਸੰਬਰ ਤੱਕ ਹੋ ਰਹੇ ਹਨ। ਮੁੱਖ ਗ੍ਰੰਥੀ ਭਾਈ ਅਜਵਿੰਦਰ ਸਿੰਘ ਅਤੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ 7 ਦਸੰਬਰ ਨੂੰ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ ਅਤੇ 9 ਦਸੰਬਰ ਨੂੰ ਭੋਗ ਪਾਏ ਜਾਣਗੇ। ਭੋਗ ਉਪਰੰਤ ਨੌਂ ਤੋਂ ਤਿੰਨ ਵਜੇ ਅਤੇ ਸ਼ਾਮ ਛੇ ਤੋਂ ਰਾਤ ਦਸ ਵਜੇ ਤੱਕ ਦੂਜਾ ਰਾਗ ਦਰਬਾਰ ਹੋਵੇਗਾ। 10 ਦਸੰਬਰ ਨੂੰ ਸਵੇਰੇ ਨੌਂ ਵਜੇ ਤੋਂ ਦੁਪਹਿਰ ਚਾਰ ਵਜੇ ਤੱਕ ਮਹਾਨ ਸੰਤ ਸਮਾਗਮ ਹੋਵੇਗਾ। ਇਸ ਮੌਕੇ ਬਾਬਾ ਅਮਰ ਸਿੰਘ ਕਥਾਵਾਚਕ, ਬਾਬਾ ਮੋਹਣ ਸਿੰਘ ਮਹੋਲੀ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਵਿਸਾਖਾ ਸਿੰਘ ਕਲਿਆਣ, ਭਾਈ ਮਨਦੀਪ ਸਿੰਘ ਅਤਰਸਰ ਸਾਹਿਬ ਵਾਲੇ, ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਮਲਕੀਤ ਸਿੰਘ ਪਨੇਸਰ ਅਤੇ ਪ੍ਰਿੰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement