ਦਿੱਲੀ ਕੂਚ ਦੇ ਸੱਦੇ ’ਤੇ ਕਿਸਾਨਾਂ ਨੇ ਸ਼ੰਭੂ ਬੈਰੀਅਰ ਵੱਲ ਵਹੀਰਾਂ ਘੱਤੀਆਂ, ਹਰਿਆਣਾ ਪੁਲੀਸ ਨੇ ਚਿਤਾਵਨੀ ਦਿੱਤੀ
11:22 AM Feb 13, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਫਰਵਰੀ
ਕਿਸਾਨਾਂ ਵੱਲੋਂ ਦਿੱਤੇ ਦਿੱਲੀ ਚੱਲੋ ਦੇ ਸੱਦੇ ਤਹਿਤ ਪਟਿਆਲਾ ਜ਼ਿਲ੍ਹੇ ’ਚ ਪੈਂਦੇ ਸ਼ੰਭੂ ਬੈਰੀਅਰ 'ਤੇ ਹਲਚਲ ਸ਼ੁਰੂ ਹੋ ਗਈ ਹੈ। ਕਿਸਾਨ ਸ਼ੰਭੂ ਬੈਰੀਅਰ ਦੇ ਨੇੜੇ ਪੁੱਜਣੇ ਸ਼ੁਰੂ ਹੋ ਗਏ ਹਨ। ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਵੀ ਪੁਲੀਸ ਨੂੰ ਨਾਲ ਲੈ ਕੇ ਬੈਰੀਅਰ ਖੇਤਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇੱਕ ਦਿਨ ਪਹਿਲਾਂ ਹੀ ਫਤਹਿਗੜ੍ਹ ਸਾਹਿਬ ਵਿਖੇ ਰੁਕਿਆ ਕਿਸਾਨਾਂ ਦਾ ਕਾਫਲਾ ਵੀ ਬੈਰੀਅਰ ਲਈ ਰਵਾਨਾ ਹੋ ਗਿਆ, ਜਿਸ ਦੀ ਅਗਵਾਈ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਕਰ ਰਹੇ ਹਨ। ਇਸ ਦੌਰਾਨ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਕਿ ਉਹ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ। ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਪੰਜਾਬ ਵਾਲੇ ਪਾਸੇ ਹੀ ਪ੍ਰਦਰਸ਼ਨ ਕਰਨ ਦੀ ਸਲਾਹ ਦਿੱਤੀ ਹੈ।
Advertisement
Advertisement
Advertisement