ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਹਿਸੀਲਦਾਰ ਦੀ ਸ਼ਿਕਾਇਤ ’ਤੇ ਨੰਬਰਦਾਰ ਖ਼ਿਲਾਫ਼ ਕੇਸ ਦਰਜ

08:07 AM Apr 26, 2024 IST

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 25 ਅਪਰੈਲ
ਥਾਣਾ ਰਾਏਕੋਟ ਸ਼ਹਿਰੀ ਪੁਲੀਸ ਨੇ ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ ਦੀ ਸ਼ਿਕਾਇਤ ਉਪਰ ਰਾਏਕੋਟ ਦੇ ਨੰਬਰਦਾਰ ਗੁਰਸੇਵਕ ਸਿੰਘ ਉਰਫ਼ ਮਿੱਠਾ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਹਰਪ੍ਰੀਤ ਸਿੰਘ ਅਨੁਸਾਰ ਮਾਲ ਵਿਭਾਗ ਦੇ ਹਲਕਾ ਬਰਮੀ ਦੇ ਪਟਵਾਰੀ ਅਤੇ ਹਲਕਾ ਗੋਂਦਵਾਲ ਦੇ ਕਾਨੂੰਨਗੋ ਵੱਲੋਂ ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ ਕੋਲ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਨੰਬਰਦਾਰ ਗੁਰਸੇਵਕ ਸਿੰਘ ਮਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਪਰ ਦਬਾਅ ਪਾ ਕੇ ਗ਼ਲਤ ਕੰਮ ਕਰਨ ਲਈ ਮਜਬੂਰ ਕਰਦਾ ਹੈ ਅਤੇ ਉਨ੍ਹਾਂ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦਾ ਵੀ ਦੋਸ਼ ਲਾਇਆ ਹੈ। ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਲਖਵਿੰਦਰ ਸਿੰਘ ਅਤੇ ਉਪ ਪੁਲੀਸ ਕਪਤਾਨ ਰਛਪਾਲ ਸਿੰਘ ਢੀਂਡਸਾ ਦੀ ਰਿਪੋਰਟ ਵਿੱਚ ਦੋਸ਼ਾਂ ਦੀ ਪੁਸ਼ਟੀ ਬਾਅਦ ਜ਼ਿਲ੍ਹਾ ਅਟਾਰਨੀ ਪੁਨੀਤ ਜੱਗੀ ਵੱਲੋਂ ਪ੍ਰਾਪਤ ਕੀਤੀ ਕਾਨੂੰਨੀ ਰਾਏ ਅਨੁਸਾਰ ਜ਼ਿਲ੍ਹਾ ਪੁਲੀਸ ਮੁਖੀ ਨਵਨੀਤ ਬੈਂਸ ਦੇ ਆਦੇਸ਼ ’ਤੇ ਨੰਬਰਦਾਰ ਗੁਰਸੇਵਕ ਸਿੰਘ ਮਿੱਠਾ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਨੰਬਰਦਾਰ ਗੁਰਸੇਵਕ ਸਿੰਘ ਨੇ ਖ਼ੁਦ ਨੂੰ ਬੇਕਸੂਰ ਆਖਿਆ ਹੈ।

Advertisement

Advertisement
Advertisement