ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਕੱਲੇ ਚੋਣਾਂ ਲੜਨ ਦੇ ਫ਼ੈਸਲੇ ’ਤੇ ਭਾਜਪਈਆਂ ਨੇ ਲੱਡੂ ਵੰਡੇ

06:48 AM Mar 28, 2024 IST
ਭਾਜਪਾ ਆਗੂ ਤੇ ਕਾਰਕੁਨ ਪਾਰਟੀ ਦਫ਼ਤਰ ਵਿਚ ਖ਼ੁਸ਼ੀ ਮਨਾਉਂਦੇ ਹੋਏ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਮਾਰਚ
ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਇਕੱਲੇ ਚੋਣਾਂ ਲੜਨ ਦੇ ਕੀਤੇ ਐਲਾਨ ਤੋਂ ਬਾਅਦ ਇੱਥੇ ਜ਼ਿਲ੍ਹਾ ਪੱਧਰ ’ਤੇ ਭਾਜਪਾ ਵੱਲੋਂ ਇਸ ਫ਼ੈਸਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਭਾਜਪਾ ਆਗੂਆਂ ਨੇ ਢੋਲ ’ਤੇ ਭੰਗੜੇ ਪਾਏ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਹੈ।
ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਅੱਜ ਪੰਜਾਬ ਭਾਜਪਾ ਪ੍ਰਧਾਨ ਵੱਲੋਂ ਕੀਤੇ ਫ਼ੈਸਲੇ ਤੋਂ ਬਾਅਦ ਸਾਰੀ ਸਥਿਤੀ ਸਪਸ਼ਟ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਅਤੇ ‘ਆਪ’ ਨੂੰ ਅਜਮਾ ਚੁੱਕੇ ਹਨ ਅਤੇ ਹੁਣ ਭਾਜਪਾ ’ਤੇ ਭਰੋਸਾ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਪੰਜਾਬ ਵਿੱਚ ਸਾਰੀਆਂ ਸੀਟਾਂ ’ਤੇ ਖ਼ੁਦ ਚੋਣ ਲੜੇਗੀ।
ਇਸ ਦੌਰਾਨ ਇੱਥੇ ਭਾਜਪਾ ਦੇ ਸੰਭਾਵੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਪਿਛਲੇ ਕਈ ਦਿਨਾਂ ਤੋਂ ਲੋਕਾਂ ਨਾਲ ਮੇਲ ਮਿਲਾਪ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਭਾਜਪਾ ਵਿੱਚ ਰਸਮੀ ਤੌਰ ’ਤੇ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇਸ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਹ ਹੋਲੇ ਮਹੱਲੇ ਦੇ ਸਬੰਧ ਵਿੱਚ ਗੁਰਦੁਆਰਾ ਬੋੜੀ ਸਾਹਿਬ ਕੋਟ ਖਾਲਸਾ ਵਿੱਚ ਨਤਮਸਤਕ ਵੀ ਹੋਏ ਹਨ। ਇਸ ਦੌਰਾਨ ਸਵੇਰੇ ਉਨ੍ਹਾਂ ਨੇ ਕੂਪਰ ਰੋਡ ’ਤੇ ਗਿਆਨੀ ਟੀ ਸਟਾਲ ’ਤੇ ਸੈਰ ਕਰਨ ਵਾਲੇ ਲੋਕਾਂ ਨਾਲ ਬੈਠ ਕੇ ਗੱਲਬਾਤ ਅਤੇ ਵਿਚਾਰ-ਚਰਚਾ ਕੀਤੀ। ਅੱਜ ਉਨ੍ਹਾਂ ਵੇਰਕਾ ਵਿੱਚ ਇਤਿਹਾਸਕ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ।

Advertisement

Advertisement
Advertisement