ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲੇ ਦਿਨ 1480 ਬਜ਼ੁਰਗਾਂ ਤੇ ਦਿਵਿਆਂਗਾਂ ਨੇ ਘਰੋਂ ਵੋਟਾਂ ਪਾਈਆਂ

07:55 AM May 18, 2024 IST
ਬਿਰਧ ਦੀ ਵੋਟ ਪਵਾਉਂਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।

ਨਵੀਂ ਦਿੱਲੀ, 17 ਮਈ
ਕਕੌਮੀ ਰਾਜਧਾਨੀ ਦਿੱਲੀ ਵਿੱਚ ਬੀਤੇ ਦਿਨ ਤੋਂ ਘਰੋਂ ਵੋਟਿੰਗ ਕਰਨ ਦੇ ਪਹਿਲੇ ਦਿਨ ਸਾਰੇ ਸੱਤ ਲੋਕ ਸਭਾ ਹਲਕਿਆਂ ’ਚ 1480 ਤੋਂ ਵੱਧ ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗਾਂ ਨੇ ਇਸ ਸਹੂਲਤ ਦਾ ਲਾਭ ਉਠਾਇਆ। ਅਧਿਕਾਰਤ ਅੰਕੜਿਆਂ ’ਚ ਇਹ ਖੁਲਾਸਾ ਹੋਇਆ। ਘਰ ਤੋਂ ਵੋਟ ਪਾਉਣ ਦੀ ਸਹੂਲਤ ਦਿਵਿਆਂਗ ਵਿਅਕਤੀਆਂ ਅਤੇ 85 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਦੇ ਦਫ਼ਤਰ ਨੇ ਦੱਸਿਆ ਕਿ 16 ਮਈ ਤੋਂ ਸ਼ੁਰੂ ਹੋਈ ਇਹ ਸਹੂਲਤ 24 ਮਈ ਤੱਕ ਜਾਰੀ ਰਹੇਗੀ। ਦਿੱਲੀ ਵਿੱਚ 25 ਮਈ ਨੂੰ ਵੋਟਿੰਗ ਹੋਵੇਗੀ। ਪੱਛਮੀ ਦਿੱਲੀ ਹਲਕੇ ਵਿੱਚ ਸਭ ਤੋਂ ਵੱਧ ਲੋਕਾਂ ਨੇ ਘਰ ਤੋਂ ਵੋਟ ਪਾਈ ਜਿੱਥੇ 338 ਬਜ਼ੁਰਗ ਵੋਟਰਾਂ ਸਮੇਤ 406 ਵਿਅਕਤੀਆਂ ਨੇ ਇਸ ਸਹੂਲਤ ਦਾ ਲਾਭ ਲਿਆ ਜਦੋਂ ਕਿ ਉੱਤਰ-ਪੂਰਬੀ ਦਿੱਲੀ ਹਲਕੇ ਵਿੱਚ ਕਿਸੇ ਨੇ ਵੀ ਇਸ ਸਹੂਲਤ ਦਾ ਲਾਭ ਨਹੀਂ ਲਿਆ। ਅੰਕੜਿਆਂ ਦੇ ਅਨੁਸਾਰ ਉੱਤਰ-ਪੂਰਬੀ ਦਿੱਲੀ ਹਲਕੇ ਵਿੱਚ 442 ਵੋਟਰ ਘਰ ਬੈਠੇ ਵੋਟਿੰਗ ਕਰਨ ਦੀ ਸਹੂਲਤ ਲਈ ਰਜਿਸਟਰਡ ਹਨ। ਦਿੱਲੀ ਵਿੱਚ 5,424 ਵੋਟਰ ਹਨ ਜੋ ਜਾਂ ਤਾਂ 85 ਸਾਲ ਤੋਂ ਵੱਧ ਉਮਰ ਦੇ ਹਨ ਜਾਂ ਦਿਵਿਆਂਗ ਹਨ ਅਤੇ ਉਨ੍ਹਾਂ ਨੇ ਫਾਰਮ 12 ਡੀ ਭਰਿਆ ਹੈ ਜਿਸ ਨਾਲ ਉਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਘਰ ਬੈਠ ਕੇ ਵੋਟਾਂ ਪਾਉਣ ਦੀ ਸਹੂਲਤ ਦਾ ਲਾਭ ਲੈ ਸਕਣਗੇ।
ਜਾਣਕਾਰੀ ਅਨੁਸਾਰ ਜੇ ਅਜਿਹੇ ਲੋਕ ਪੋਲਿੰਗ ਸਟੇਸ਼ਨ ’ਤੇ ਆਪਣੀ ਵੋਟ ਪਾਉਣ ਦੀ ਚੋਣ ਕਰਦੇ ਹਨ ਤਾਂ ਉਨ੍ਹਾਂ ਦੀ ਸ਼ਮੂਲੀਅਤ ਨੂੰ ਹੋਰ ਸੁਖਾਲਾ ਬਣਾਉਣ ਲਈ 8,000 ਵਾਲੰਟੀਅਰ ਤਾਇਨਾਤ ਕੀਤੇ ਗਏ ਹਨ ਅਤੇ ਇਸ ਮਕਸਦ ਲਈ 4,000 ਵ੍ਹੀਲਚੇਅਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। -ਪੀਟੀਆਈ

Advertisement

ਪਿਹੋਵਾ ਵਿੱਚ ਵੀ ਘਰ-ਘਰ ਜਾ ਕੇ ਵੋਟਾਂ ਪਵਾਈਆਂ

ਪਿਹੋਵਾ (ਸਤਪਾਲ ਰਾਮਗੜ੍ਹੀਆ): ਸਹਾਇਕ ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਅਮਨ ਕੁਮਾਰ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ| ਇਸ ਅਧਿਕਾਰ ਤੋਂ ਕੋਈ ਵੀ ਵਾਂਝਾ ਨਾ ਰਹੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਐੱਸਡੀਐੱਮ ਨੇ ਦੱਸਿਆ ਕਿ ਸਾਰੇ ਨਾਗਰਿਕਾਂ ਦੀ ਵੋਟ ਬਣਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਵੋਟਿੰਗ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ। ਏਆਰਓ ਅਤੇ ਐੱਸਡੀਐੱਮ ਅਮਨ ਕੁਮਾਰ ਨੇ ਦੱਸਿਆ ਕਿ ਇਸ ਕੰਮ ਲਈ ਦੋ ਟੀਮਾਂ ਬਣਾਈਆਂ ਗਈਆਂ ਹਨ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ਚੋਣ ਕੰਮਾਂ ਵਿੱਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 85 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀਆਂ ਵੋਟਾਂ ਪਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਦੋਵਾਂ ਟੀਮਾਂ ਵੱਲੋਂ ਅੱਜ 50 ਵੋਟਰਾਂ ਦੇ ਘਰ-ਘਰ ਜਾ ਕੇ ਵੋਟਿੰਗ ਕਰਵਾਈ ਗਈ। ਇਨ੍ਹਾਂ ਵੋਟਰਾਂ ਵਿੱਚ 38 ਵੋਟਰ 85 ਸਾਲ ਤੋਂ ਵੱਧ ਉਮਰ ਦੇ ਅਤੇ 12 ਦਿਵਿਆਂਗ ਹਨ।

Advertisement
Advertisement