ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਲਿਸਤਾਨ ਦੇ ਮੁੱਦੇ ’ਤੇ ਕੈਨੇਡਾ ਦੇ ਹੱਥ ਵੋਟ ਬੈਂਕ ਦੀ ਸਿਆਸਤ ਨਾਲ ਬੱਝੇ: ਜੈਸ਼ੰਕਰ

07:08 PM Jun 29, 2023 IST

ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅੱਜ ਕਿਹਾ ਕਿ ਕੈਨੇਡਾ ਸ਼ਾਇਦ ਆਪਣੀ ‘ਵੋਟ ਬੈਂਕ ਸਿਆਸਤ’ ਕਰਕੇ ਖਾਲਿਸਤਾਨ ਦੇ ਮਸਲੇ ‘ਤੇ ਕਾਰਵਾਈ ਕਰਨ ਤੋਂ ਅਸਮਰੱਥ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਸਰਗਰਮੀਆਂ ਕਰਕੇ ਜੇਕਰ ਭਾਰਤ ਦੀ ਸੁਰੱਖਿਆ ਤੇ ਪ੍ਰਭੂਸੱਤਾ ‘ਤੇ ਕੋਈ ਅਸਰ ਪੈਂਦਾ ਹੈ ਤਾਂ ਭਾਰਤ ਨੂੰ ਜਵਾਬੀ ਕਾਰਵਾਈ ਕਰਨੀ ਪਏਗੀ। ਜੈਸ਼ੰਕਰ ਨੇ ਮੰਨਿਆ ਕਿ ਪਿਛਲੇ ਕੁਝ ਸਾਲਾਂ ਵਿਚ ਖਾਲਿਸਤਾਨ ਦੇ ਮੁੱਦੇ ਨੂੰ ਲੈ ਕੇ ਦੋਵਾਂ ਮੁਲਕਾਂ ਦੇ ਰਿਸ਼ਤੇ ਅਸਰਅੰਦਾਜ਼ ਹੋੲੇ ਹਨ। ਦੱਸ ਦੇਈਏ ਕਿ ਕੈਨੇਡਾ ਵੱਲੋਂ ਖਾਲਿਸਤਾਨ ਪੱਖੀ ਵੱਖਵਾਦੀਆਂ ਤੇ ਕੱਟੜਵਾਦੀ ਅਨਸਰਾਂ ਨੂੰ ਹਮਾਇਤ ਦਿੱਤੇ ਜਾਣ ਦਾ ਭਾਰਤ ਵੱਲੋਂ ਲਗਾਤਾਰ ਵਿਰੋਧ ਕੀਤਾ ਜਾਂਦਾ ਰਿਹਾ ਹੈ। ਜੈਸ਼ੰਕਰ ਨੇ ਕਿਹਾ, ”ਸਾਡੇ ਲਈ ਵੱਡਾ ਫਿਕਰ ਹੈ ਕਿ ਕੈਨੇਡਾ ਖਾਲਿਸਤਾਨ ਦੇ ਮੁੱਦੇ ਨਾਲ ਕਿਵੇਂ ਸਿੱਝਦਾ ਹੈ ਕਿਉਂਕਿ ਮੈਂ ਸਾਫ਼ ਤੇ ਸਪਸ਼ਟ ਸ਼ਬਦਾਂ ਵਿੱਚ ਕਹਾਂਗਾ ਕਿ ਉਹ ਵੋਟ ਬੈਂਕ ਦੀ ਸਿਆਸਤ ਦੇ ਹਿਸਾਬ ਨਾਲ ਚੱਲਦੇ ਹਨ। ਉਹ ਸ਼ਾਇਦ ਵੋਟ ਬੈਂਕ ਦੀ ਸਿਆਸਤ ਕਾਰਨ ਮਜਬੂਰ ਹਨ।” -ਪੀਟੀਆਈ

Advertisement

Advertisement
Tags :
ਸਿਆਸਤਕੈਨੇਡਾਖਾਲਿਸਤਾਨਜੈਸ਼ੰਕਰਬੱਝੇ:ਬੈਂਕਮੁੱਦੇ
Advertisement