ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਟ ਉਤਸਵ ਦੇ ਆਖਰੀ ਦਿਨ ‘ਹੀਰ ਸੁੱਨੜ’ ਨਾਟਕ ਦਾ ਮੰਚਨ

07:54 AM Jul 06, 2024 IST
ਵਿਰਸਾ ਵਿਹਾਰ ਵਿੱਚ ਨਾਟਕ ਖੇਡਦੇ ਹੋਏ ਕਲਾਕਾਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਮੰਚ ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਪੰਜ ਰੋਜ਼ਾ ਨਾਟ ਉਤਸਵ ਦੇ ਪੰਜਵੇਂ ਅਤੇ ਆਖ਼ਰੀ ਦਿਨ ਸੁਰਿੰਦਰ ਸਿੰਘ ਸੁੱਨੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਵੱਲੋਂ ਨਿਰਦੇਸ਼ਿਤ ਕੀਤਾ ਪੰਜਾਬੀ ਨਾਟਕ ‘ਹੀਰ ਸੁੱਨੜ’ ਦਾ ਮੰਚਨ ਕੀਤਾ ਗਿਆ। ਸੁਰਿੰਦਰ ਸਿੰਘ ਸੁੱਨੜ ਇਕ ਬਹੁਪੱਖੀ ਲੇਖਕ ਹੈ। ਹੀਰ ਸੁੱਨੜ ਇਕ ਪੜ੍ਹੇ ਲਿਖੇ ਤੇ ਚੰਗੇ ਪਰਿਵਾਰ ਦੇ ਗੱਭਰੂ ਅਤੇ ਮੁਟਿਆਰ ਦੀ ਪ੍ਰੇਮ ਕਥਾ ’ਤੇ ਆਧਾਰਿਤ ਕਾਵਿ ਰਚਨਾ ਹੈ। ਇਸ ਨਾਟਕ ਵਿੱਚ ਸਾਜਨ ਕੋਹਿਨੂਰ, ਅਪਨੀਤ ਬਾਜਵਾ, ਯੁਵਨੀਸ਼ ਸ਼ਰਮਾ, ਕਿਰਨਬੀਰ ਕੌਰ, ਕਵਚ ਮਲਿਕ, ਅਭਿਸ਼ੇਕ ਐਰੀ, ਅਕਾਸ਼ਦੀਪ ਸਿੰਘ, ਸਾਨਿਆ ਸ਼ਰਮਾ, ਸੁਰਜ ਪੋਦਾਰ, ਜਸਵੰਤ ਸਿੰਘ, ਪਵੇਲ ਅਗਸਤਸ, ਸਿਰਮਨਜੀਤ ਸਿੰਘ, ਰਾਹੁਲ, ਕਰਨ ਸਿੰਘ, ਸਾਨੀਆ ਮਲਹੋਤਰਾ, ਸੰਗੀਤ ਸ਼ਰਮਾ, ਨਿਕਿਤਾ, ਪਰਦੀਪ ਖ਼ਾਨ, ਜਾਗਰੀਤ, ਹਰਸ਼, ਜੈ ਗੋਤਮ, ਵਿਪਨ, ਅਮਨੀਤ ਸਿੰਘ, ਹਰਜੋਤ ਸਿੰਘ, ਸ਼ਿਵਮ, ਗੁਰਵਿੰਦਰ ਸਿੰਘ, ਸੰਜੇ ਕੁਮਾਰ ਆਦਿ ਕਲਾਕਾਰਾਂ ਨੇ ਅਦਾਕਾਰੀ ਪੇਸ਼ ਕੀਤੀ। ਨਾਟਕ ਦਾ ਰੋਸ਼ਨੀ ਪ੍ਰਭਾਵ ਹਰਮੀਤ ਭੂੱਲਰ ਅਤੇ ਸੰਗੀਤ ਮਨਿੰਦਰ ਸਿੰਘ ਵੱਲੋਂ ਦਿੱਤਾ ਗਿਆ। ਅੱਜ ਆਖਰੀ ਦਿਨ ਰੰਗਮੰਚ ਕਾਰਜਸ਼ਾਲਾ ਦੇ ਡਾਇਰੈਕਟਰ ਕੇਵਲ ਧਾਲੀਵਾਲ ਵੱਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਦਰਸ਼ਕ ਅਤੇ ਨਾਟ ਪ੍ਰੇਮੀ ਹਾਜ਼ਰ ਸਨ।

Advertisement

Advertisement