ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਛਬੀਲਾਂ ਲਾਈਆਂ

06:36 AM Jun 11, 2024 IST
ਬਲਿਆਲ ਰੋਡ ਭਵਾਨੀਗੜ੍ਹ ਵਿੱਚ ਠੰਢੇ ਪਾਣੀ ਦੀ ਸੇਵਾ ਕਰਦੇ ਹੋਏ ਦੁਕਾਨਦਾਰ।-ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 10 ਜੂਨ
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੱਖ ਵੱਖ ਗੁਰਦੁਆਰਿਆਂ ਵਿੱਚ ਸਮਾਗਮ ਕੀਤੇ ਗਏ ਅਤੇ ਛਬੀਲਾਂ ਲਗਾਈਆਂ ਗਈਆਂ। ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਗੁਰਦੁਆਰਾ ਮੰਜੀ ਸਾਹਿਬ ਆਲੋਅਰਖ, ਗੁਰਦੁਆਰਾ ਸਾਹਿਬ ਫੱਗੂਵਾਲਾ ਸਮੇਤ ਇਲਾਕੇ ਦੇ ਗੁਰੂ ਘਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਢੇ ਪਾਣੀ ਦੀਆਂ ਛਬੀਲਾਂ ਲਗਾਈਆਂ ਗਈਆਂ।
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ 418ਵੇਂ ਸ਼ਹੀਦੀ ਦਿਵਸ ਮੌਕੇ ਅੱਜ ਦਿੱਲੀ-ਲੁਧਿਆਣਾ ਕੌਮੀ ਮਾਰਗ ’ਤੇ ਬਾਬਾ ਭਾਈ ਬੀਰ ਸਿੰਘ ਬੈਰਸੀਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਤੋਂ ਇਲਾਵਾ ਕੌਹਰੀਆਂ ਰੋਡ ਦਿੜ੍ਹਬਾ, ਤੂਰਬੰਜਾਰਾ, ਸੂਲਰ ਘਰਾਟ ਆਦਿ ਪਿੰਡਾਂ ਵਿੱਚ ਵੀ ਸ਼ਹੀਦੀ ਦਿਹਾੜੇ ਮੌਕੇ ਠੰਢੇ ਮਿੱਠੇ ਪਾਣੀ ਦੀਆਂ ਛਬੀਲਾਂ ਲਾ ਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਥਾਣਾ ਸਿਟੀ ਧੂਰੀ ਵੱਲੋਂ ਥਾਣੇ ਅੱਗੇ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ।
ਇਸ ਮੌਕੇ ਸਿਟੀ ਦੇ ਇੰਚਾਰਜ ਸੌਰਭ ਸੱਭਰਵਾਲ , ਕੁਲਦੀਪ ਸਿੰਘ, ਟਰੈਫਿਕ ਇੰਚਾਰਜ ਸੰਜੇ ਕੁਮਾਰ, ਸਾਬਕਾ ਐੱਮਸੀ ਅਮਰੀਕ ਸਿੰਘ (ਕਾਲਾ) ਥਾਣਾ ਸਿਟੀ ਮੁਲਾਜ਼ਮ ਹਾਜ਼ਰ ਸਨ।

Advertisement

Advertisement