ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੀਵਾਲੀ ਦੀ ਰਾਤ ਵੱਖ-ਵੱਖ ਥਾਈਂ ਗੋਲੀਆਂ ਚੱਲੀਆਂ; ਤਿੰਨ ਹਲਾਕ

10:22 AM Nov 03, 2024 IST
ਅਮਨਦੀਪ ਸਿੰਘ, ਕਸ਼ਮੀਰ ਸਿੰਘ।, ਹਰਬੀਰ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਸੂਬੇ ਭਰ ਵਿੱਚ ਦੀਵਾਲੀ ਵਾਲੀ ਰਾਤ ਵੱਖ ਵੱਖ ਥਾਈਂ ਗੋਲੀਆਂ ਚੱਲਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਇਹ ਘਟਨਾਵਾਂ ਰਾਏਕੋਟ, ਰਾਜਾਸਾਂਸੀ ਅਤੇ ਤਰਨ ਤਾਰਨ ਵਿੱਚ ਵਾਪਰੀਆਂ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਇੱਥੇ ਬੀਤੀ ਰਾਤ 11 ਵਜੇ ਦੇ ਕਰੀਬ ਨੌਜਵਾਨ ਅਮਨਦੀਪ ਸਿੰਘ ਉਰਫ ਅਮਨਾ ਦੀ ਗੁਰਦੁਆਰਾ ਟਾਹਲੀਆਣਾ ਸਾਹਿਬ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਤਾਏ ਦੇ ਪੁੱਤਰ ਹਰਦੀਪ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪੰਡੋਰੀ, ਥਾਣਾ ਮਹਿਲ ਕਲਾਂ ਨੇ ਦੱਸਿਆ ਕਿ ਬੀਤੀ ਰਾਤ ਦਾਨਵੀਰ ਚੀਨਾ ਉਰਫ਼ ਡੀਸੀ ਵਾਸੀ ਪਿੰਡ ਨੂਰਪੁਰਾ ਦੀ ਅਮਨੇ ਨਾਲ ਫੋਨ ’ਤੇ ਤਕਰਾਰ ਹੋ ਗਈ। ਇਸ ਦੌਰਾਨ ਉਹ ਆਪਣੇ ਦੋਸਤਾਂ ਨਾਲ ਡੀਸੀ ਨਾਲ ਗੱਲਬਾਤ ਕਰਨ ਲਈ ਗੁਰਦੁਆਰਾ ਸ੍ਰੀ ਟਾਲੀਆਣਾ ਸਾਹਿਬ ਨੇੜੇ ਉਸ ਦੇ ਦਫਤਰ ਚਲੇ ਗਏ| ਇਸ ਦੌਰਾਨ ਜਸਪ੍ਰੀਤ ਸਿੰਘ ਢੱਟ ਜੋ ਕਿਸਾਨ ਯੂਨੀਅਨ ਦੋਆਬਾ ਦਾ ਪ੍ਰਧਾਨ ਹੈ, ਨੇ ਆਪਣੇ ਦੋਸਤ ਦਾਨਵੀਰ ਚੀਨਾ ਨੂੰ ਕਥਿਤ ਗੋਲੀ ਚਲਾਉਣ ਲਈ ਕਿਹਾ। ਇਸ ਮੌਕੇ ਅਮਨਦੀਪ ਦੀ ਗੋਲੀ ਵੱਜਣ ਕਾਰਨ ਮੌਤ ਹੋ ਗਈ। ਇਸ ਸਬੰਧੀ ਪੁਲੀਸ ਨੇ ਦਾਨਵੀਰ ਚੀਨਾ ਉਰਫ ਡੀਸੀ ਨੂਰਪੁਰਾ ਅਤੇ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਤੋਂ ਇਲਾਵਾ 10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਸਬੰਧੀ ਪੀੜਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹਿਰ ਦੇ ਬਰਨਾਲਾ ਚੌਕ ਵਿੱਚ ਧਰਨਾ ਲਗਾਇਆ ਗਿਆ। ਇਸ ਮੌਕੇ ਪੁਲੀਸ ਵੱਲੋਂ ਜਲਦੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਭਰੋਸੇ ਮਗਰੋਂ ਧਰਨਾ ਚੁੱਕ ਲਿਆ ਗਿਆ।
ਚੇਤਨਪੁਰਾ (ਰਣਵੀਰ ਸਿੰਘ ਮਿੰਟੂ): ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲਾ ਡੂਮ ਵਿੱਚ ਦੀਵਾਲੀ ਵਾਲੀ ਰਾਤ ਪਟਾਕੇ ਚਲਾਉਣ ਦੇ ਮਾਮਲੇ ’ਚ ਦੋ ਧਿਰਾਂ ਵਿਚ ਗੋਲੀਆਂ ਚੱਲਣ ਕਾਰਨ ਨੌਜਵਾਨ ਕਸ਼ਮੀਰ ਸਿੰਘ (42) ਪੁੱਤਰ ਕਾਲਾ ਸਿੰਘ ਦੀ ਮੌਤ ਹੋ ਗਈ, ਜਦਕਿ ਲਵਪ੍ਰੀਤ ਸਿੰਘ ਪੁੱਤਰ ਗੁਰਮੇਜ ਸਿੰਘ, ਗੁਰਮੇਜ ਸਿੰਘ ਅਤੇ ਮੰਗਲ ਰਾਮ ਜ਼ਖ਼ਮੀ ਹੋ ਗਏ। ਪੁਲੀਸ ਨੇ ਸਰਪੰਚ ਨਿਸ਼ਾਨ ਸਿੰਘ ਕੋਟਲਾ ਸਣੇ 12 ਵਿਅਕਤੀਆਂ ’ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਤਰਨ ਤਾਰਨ (ਗੁਰਬਖਸ਼ਪੁਰੀ): ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚੀਮਾ ਖੁਰਦ ਵਿੱਚ ਬੀਤੀ ਰਾਤ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਗੋਲੀ ਚੱਲ ਗਈ, ਜਿਸ ਕਾਰਨ ਹਰਬੀਰ ਸਿੰਘ ਭੋਲਾ (35) ਦੀ ਮੌਤ ਹੋ ਗਈ। ਜ਼ਖਮੀਆਂ ਵਿੱਚ ਹਰਮਨਦੀਪ ਸਿੰਘ ਹੰਮਾ, ਜਗਰੂਪ ਸਿੰਘ ਤੇ ਸੁਲਤਾਨ ਸਿੰਘ ਸ਼ਾਮਲ ਹਨ। ਡੀਐੱਸਪੀ (ਸਿਟੀ) ਕਮਲਮੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪਿੰਡ ਦੇ ਰਾਜਨ, ਮਹਿਕ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ ਸਣੇ ਸੱਤ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement

ਗੋਲੀਆਂ ਵੱਜਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਗਗਨਦੀਪ ਸਿੰਘ

ਸੰਗਤ ਮੰਡੀ (ਮਨੋਜ ਸ਼ਰਮਾ): ਬਠਿੰਡਾ-ਡੱਬਵਾਲੀ ਕੌਮੀ ਸਾਹ ਰਾਹ ’ਤੇ ਪੈਂਦੇ ਪਿੰਡ ਪਥਰਾਲਾ ਵਿੱਚ ਦੀਵਾਲੀ ਦੀ ਰਾਤ ਪਟਾਕੇ ਚਲਾਉਣ ਨੂੰ ਲੈ ਕੇ ਹੋਈ ਲੜਾਈ ਦੌਰਾਨ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਤਰਕਾਰਬਾਜ਼ੀ ਦੌਰਾਨ ਦੋਵੇਂ ਗਰੁੱਪਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗਗਨਦੀਪ ਸਿੰਘ (25) ਪੁੱਤਰ ਅਵਤਾਰ ਸਿੰਘ ਦੀ ਮੌਤ ਹੋ ਗਈ ਜਦਕਿ ਮਨਦੀਪ ਗੋਰਖਾ ਤੇ ਅਵਤਾਰ ਸਿੰਘ ਜ਼ਖਮੀ ਹੋ ਗਏ। ਮ੍ਰਿਤਕ ਗਗਨਦੀਪ ਸਿੰਘ ਮਾਪਿਆ ਦਾ ਇਕਲੌਤਾ ਪੁੱਤ ਸੀ। ਐੱਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਦੋ ਗਰੁੱਪਾਂ ਵਿਚਕਾਰ ਪੰਚਾਇਤੀ ਚੋਣਾਂ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ।

Advertisement
Advertisement