ਨਿੱਝਰ ਹੱਤਿਆ ਮਾਮਲੇ ’ਤੇ ਜੈਸ਼ੰਕਰ ਨੇ ਕਿਹਾ,‘ਵਿਦੇਸ਼ਾਂ ’ਚ ਅਜਿਹਾ ਕਰਨਾ ਭਾਰਤ ਸਰਕਾਰ ਦੀ ਨੀਤੀ ਨਹੀਂ ’
01:12 PM Sep 27, 2023 IST
Advertisement
ਸੰਦੀਪ ਦੀਕਸ਼ਿਤ
ਨਵੀਂ ਦਿੱਲੀ, 27 ਸਤੰਬਰ
ਪਹਿਲੀ ਵਾਰ ਭਾਰਤ-ਕੈਨੇਡਾ ਵਿਵਾਦ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਬਾਰੇ ਕੈਨੇਡਾ ਦੱਸਿਆ ਸੀ ਕਿ ਅਜਿਹਾ ਕਰਨਾ ਭਾਰਤ ਸਰਕਾਰ ਦੀ ਨੀਤੀ ਨਹੀਂ ਹੈ, ਜੇ ਤੁਹਾਡੇ ਕੋਲ ਇਸ ਸਬੰਧੀ ਕੁਝ ਖਾਸ ਤੇ ਭਰੋਸੇਯੋਗ ਹੈ ਤਾਂ ਸਾਨੂੰ ਦੱਸੋ। ਅਸੀਂ ਇਸ ਦੀ ਘੋਖ ਕਰਾਂਗੇ। ਮੰਤਰੀ ਦੀ ਇਹ ਟਿੱਪਣੀ ਅਮਰੀਕਾ ਅਤੇ ਕੈਨੇਡਾ ਵੱਲੋਂ ਨਿੱਝਰ ਦੇ ਕਤਲ ਦੀ ਚੱਲ ਰਹੀ ਜਾਂਚ ਵਿੱਚ ਸਹਿਯੋਗ ਕਰਨ ਲਈ ਭਾਰਤ ਨੂੰ ਵਾਰ-ਵਾਰ ਕਹਿਣ ਦੇ ਮੱਦੇਨਜ਼ਰ ਹੈ।
Advertisement
Advertisement
Advertisement