For the best experience, open
https://m.punjabitribuneonline.com
on your mobile browser.
Advertisement

ਵਿਸਾਖੀ ਮੌਕੇ ਗੁਰੂ ਘਰਾਂ ’ਚ ਸਮਾਗਮ

11:48 AM Apr 14, 2024 IST
ਵਿਸਾਖੀ ਮੌਕੇ ਗੁਰੂ ਘਰਾਂ ’ਚ ਸਮਾਗਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਕਰਮਜੀਤ ਸਿੰਘ ਚਿੱਲਾ
ਬਨੂੜ, 13 ਅਪਰੈਲ
ਇਸ ਖੇਤਰ ਦੇ ਸਮੁੱਚੇ ਪਿੰਡਾਂ ਅਤੇ ਬਨੂੜ ਵਿਖੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡਾਂ ਦੇ ਗੁਰਦੁਆਰਿਆਂ ਵਿੱਚ ਪਾਠਾਂ ਦੇ ਭੋਗ ਪਾਏ ਗਏ।
ਕੁਰਾਲੀ (ਮਿਹਰ ਸਿੰਘ): ਸਥਾਨਕ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਰਾਗੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਦੌਰਾਨ ਗੁਰਦੁਆਰਾ ਗੜ੍ਹੀ ਭੌਰਖਾ ਸਹਿਬ ਵਿਖੇ ਵੀ ਵਿਸਾਖੀ ਦੇ ਦਿਹਾੜੇ ਸਬੰਧੀ ਦੀਵਾਨ ਸਜਾਏ ਗਏ। ਕਾਲੇਵਾਲ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਸਾਖੀ ਸਬੰਧੀ ਸਮਾਗਮ ਕਰਵਾਇਆ ਗਿਆ।
ਚਮਕੌਰ ਸਾਹਿਬ (ਸੰਜੀਵ ਬੱਬੀ): ਚਮਕੌਰ ਸਾਹਿਬ ਇਲਾਕੇ ਦੇ ਪਿੰਡਾਂ ਵਿੱਚ ਵਿਸਾਖੀ ਧੂਮਧਾਮ ਨਾਲ ਮਨਾਈ ਗਈ। ਪਿੰਡਾਂ ਦੇ ਗੁਰਧਾਮਾਂ ਵਿਚ ਸੰਗਤਾਂ ਨਤਮਸਤਕ ਹੋਈਆਂ, ਉੱਥੇ ਹੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਧਾਮਾਂ ਵਿਚ ਵੀ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਈਆਂ।

Advertisement

Advertisement
Author Image

sukhwinder singh

View all posts

Advertisement
Advertisement
×