ਵਿਸਾਖੀ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨਾਂ ਕੋਲੋਂ ਪਾਸਪੋਰਟ ਮੰਗੇ
07:08 AM Dec 01, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 25 ਦਸੰਬਰ ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਹਰ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅਪਰੈਲ 2025 ਵਿੱਚ ਖ਼ਾਲਸਾ ਸਾਜਨਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਪੰਜਾ ਸਾਹਿਬ ਵਿੱਚ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉੱਥੇ ਸਥਿਤ ਹੋਰ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਜਮ੍ਹਾਂ ਕਰਵਾ ਸਕਦੇ ਹਨ।
Advertisement
Advertisement
Advertisement