For the best experience, open
https://m.punjabitribuneonline.com
on your mobile browser.
Advertisement

ਈਦ ਮੌਕੇ ਬੀਐੱਸਐੱਫ ਤੇ ਪਾਕਿਸਤਾਨ ਰੇਂਜਰਜ਼ ਨੇ ਅਟਾਰੀ-ਵਾਹਗਾ ਸਰਹੱਦ ’ਤੇ ਇਕ-ਦੂਜੇ ਨੂੰ ਮਠਿਆਈ ਦਿੱਤੀ

03:19 PM Jun 30, 2023 IST
ਈਦ ਮੌਕੇ ਬੀਐੱਸਐੱਫ ਤੇ ਪਾਕਿਸਤਾਨ ਰੇਂਜਰਜ਼ ਨੇ ਅਟਾਰੀ ਵਾਹਗਾ ਸਰਹੱਦ ’ਤੇ ਇਕ ਦੂਜੇ ਨੂੰ ਮਠਿਆਈ ਦਿੱਤੀ
Advertisement

ਦਿਲਬਾਗ ਸਿੰਘ ਗਿੱਲ

Advertisement

ਅਟਾਰੀ, 29 ਜੂਨ

ਅੱਜ ਈਦ ਉਲ ਅਜ਼ਹਾ ਮੌਕੇ ਅੱਜ ਭਾਰਤ-ਪਾਕਿਸਤਾਨ ਦੀ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕੀ ‘ਤੇ ਬੀਐੱਸਐੱਫ ਅਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਹੋਇਆ। ਪਾਕਿਸਤਾਨ ਰੇਂਜਰਜ਼ ਦੇ ਲੈਫਟੀਨੈਂਟ ਕਰਨਲ ਆਮਿਰ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਏਕੇ ਮਿਸ਼ਰਾ ਨੂੰ ਮਠਿਆਈ ਦੇ 6 ਡੱਬੇ ਭੇਟ ਕਰਕੇ ਈਦ ਦੀ ਮੁਬਾਰਕਬਾਦ ਦਿੱਤੀ ਤੇ ਖੁਸ਼ੀਆਂ ਸਾਂਝੀਆਂ ਕੀਤੀਆਂ। ਸ੍ਰੀ ਮਿਸ਼ਰਾ ਨੇ ਪਾਕਿਸਤਾਨ ਰੇਂਜਰਜ਼ ਦੇ ਲੈਫਟੀਨੈਂਟ ਕਰਨਲ ਆਮਿਰ ਨੂੰ ਮਠਿਆਈ ਦੇ 7 ਡੱਬੇ ਭੇਟ ਕਰਕੇ ਮੁਬਾਰਕਬਾਦ ਦਿੱਤੀ। ਗੌਰਤਲਬ ਹੈ ਕਿ ਕੌਮਾਂਤਰੀ ਸਰਹੱਦ ਅਟਾਰੀ-ਵਾਹਗਾ ਸਥਿਤ ਸਾਂਝੀ ਜਾਂਚ ਚੌਕੀ ਵਿਖੇ ਤਾਇਨਾਤ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਆ ਬਲ ਅਤੇ ਪਾਕਿਸਤਾਨ ਰੇਂਜਰਜ਼ ਅਧਿਕਾਰੀਆਂ ਵਿਚਕਾਰ ਵੱਖ-ਵੱਖ ਧਾਰਮਿਕ ਤੇ ਰਾਸ਼ਟਰੀ ਤਿਉਹਾਰਾਂ, ਜਿਨ੍ਹਾਂ ਵਿੱਚ ਆਜ਼ਾਦੀ ਦਿਵਸ, ਗਣਤੰਤਰ ਦਿਵਸ, ਦੀਵਾਲੀ, ਈਦ ਉਲ ਫਿਤਰ, ਈਦ ਉਲ ਅਜ਼ਹਾ ਸ਼ਾਮਲ ਹਨ, ਮੌਕੇ ਇੱਕ-ਦੂਜੇ ਨੂੰ ਮਠਿਆਈ ਭੇਟ ਕਰਕੇ ਮੁਬਾਰਕਬਾਦ ਦਿੱਤੀ ਜਾਂਦੀ ਹੈ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ।

Advertisement
Tags :
Advertisement
Advertisement
×