For the best experience, open
https://m.punjabitribuneonline.com
on your mobile browser.
Advertisement

ਹੋਲਾ ਮਹੱਲਾ ਮੌਕੇ ਅਕਾਲ ਤਖ਼ਤ ਤੋਂ ਮਹੱਲਾ ਸਜਾਇਆ

10:30 AM Mar 27, 2024 IST
ਹੋਲਾ ਮਹੱਲਾ ਮੌਕੇ ਅਕਾਲ ਤਖ਼ਤ ਤੋਂ ਮਹੱਲਾ ਸਜਾਇਆ
ਅਕਾਲ ਤਖ਼ਤ ਸਾਹਿਬ ਤੋਂ ਸਜਾਏ ਮਹੱਲੇ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਵਿਸ਼ਾਲ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਮਾਰਚ
ਸਿੱਖ ਕੌਮ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਦੇ ਤਿਉਹਾਰ ਮੌਕੇ ਅੱਜ ਗੁਰੂ ਸਿੰਘ ਸਭਾ ਵੱਲੋਂ ਅਕਾਲ ਤਖ਼ਤ ਸਾਹਿਬ ਤੋਂ ਮਹੱਲਾ ਸਜਾਇਆ ਗਿਆ। ਇਹ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇੱਥੇ ਨਿਹੰਗ ਜਥੇਬੰਦੀ ਬੁੱਢਾ ਦਲ ਵੱਲੋਂ ਵਿਸ਼ੇਸ਼ ਸਮਾਗਮ ਕੀਤਾ ਗਿਆ। ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸਜਾਏ ਮਹੱਲੇ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਹਰਮਨਜੀਤ ਸਿੰਘ ਨੇ ਦੱਸਿਆ ਕਿ ਇਹ ਮੁਹੱਲਾ ਅਕਾਲ ਤਖ਼ਤ ਤੋਂ ਆਰੰਭ ਹੋ ਕੇ ਵੱਖ ਵੱਖ ਬਾਜ਼ਾਰਾਂ ਅਤੇ ਚੌਕਾਂ ਵਿੱਚੋਂ ਲੰਘਦਾ ਹੋਇਆ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜ ਕੇ ਸੰਪੂਰਨ ਹੋਇਆ।
ਇਸ ਦੌਰਾਨ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਸਕੱਤਰ ਦਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਅੱਜ ਗੁਰਦੁਆਰਾ ਮਲ ਅਖਾੜਾ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਢਾਡੀਆਂ, ਕਵੀਸ਼ਰਾਂ ਤੇ ਹੋਰਨਾਂ ਨੇ ਕਥਾ ਵਿਖਿਆਨ ਕੀਤਾ। ਸੁਖਮਨੀ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਵਿੱਚ ਕਥਾ ਵਿਖਿਆਨ ਤੇ ਕੀਰਤਨ ਕੀਤਾ। ਇਸ ਮੌਕੇ ਪੰਜ ਪਿਆਰਿਆਂ, ਨਿਸ਼ਾਨਚੀਆਂ ਤੇ ਹੋਰਨਾਂ ਨੂੰ ਸਿਰੋਪੇ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਸਿੰਘ ਸਭਾ ਦੇ ਗੁਰਬਖਸ਼ ਸਿੰਘ ਬੇਦੀ, ਸੁਖਵਿੰਦਰ ਸਿੰਘ, ਸਰਬਜੋਤ ਸਿੰਘ, ਰਵਿੰਦਰ ਸਿੰਘ, ਅਰਵਿੰਦਰ ਸਿੰਘ ਭਾਟੀਆ ਤੇ ਹੋਰ ਸ਼ਾਮਲ ਸਨ।
ਇਸ ਤੋਂ ਪਹਿਲਾਂ ਬੀਤੀ ਰਾਤ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਰਾਤ ਨੂੰ ਸਮਾਪਤੀ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰ ਕੇ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਗਿਆ।

Advertisement

Advertisement
Advertisement
Author Image

joginder kumar

View all posts

Advertisement