For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਦਿਹਾੜੇ ਮੌਕੇ ਓਲੰਪਿਕ ਖਿਡਾਰੀ ਤੇ ਬੀਆਰਓ ਵਰਕਰ ਹੋਣਗੇ ਮੁੱਖ ਮਹਿਮਾਨ

06:34 AM Aug 15, 2024 IST
ਆਜ਼ਾਦੀ ਦਿਹਾੜੇ ਮੌਕੇ ਓਲੰਪਿਕ ਖਿਡਾਰੀ ਤੇ ਬੀਆਰਓ ਵਰਕਰ ਹੋਣਗੇ ਮੁੱਖ ਮਹਿਮਾਨ
Advertisement

* ਆਜ਼ਾਦੀ ਦਿਹਾੜੇ ਦਾ ਵਿਸ਼ਾ ਵਸਤੂ ‘ਵਿਕਸਿਤ ਭਾਰਤ 2047’ ਰੱਖਿਆ
* ਛੇ ਹਜ਼ਾਰ ਵਿਸ਼ੇਸ਼ ਮਹਿਮਾਨਾਂ ਨੂੰ ਦਿੱਤਾ ਗਿਆ ਹੈ ਸੱਦਾ

ਨਵੀਂ ਦਿੱਲੀ, 14 ਅਗਸਤ
ਪੈਰਿਸ ਓਲੰਪਿਕ ’ਚ ਹਿੱਸਾ ਲੈਣ ਵਾਲਾ ਭਾਰਤੀ ਦਲ, ਅਟਲ ਇਨੋਵੇਸ਼ਨ ਮਿਸ਼ਨ (ਏਆਈਐੱਮ) ਦੇ ਲਾਭਪਾਤਰੀ ਵਿਦਿਆਰਥੀ, ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਦੇ ਵਰਕਰ ਅਤੇ ਗਰਾਮ ਪੰਚਾਇਤਾਂ ਦੇ ਸਰਪੰਚ ਉਨ੍ਹਾਂ ਛੇ ਹਜ਼ਾਰ ਵਿਸ਼ੇਸ਼ ਮਹਿਮਾਨਾਂ ’ਚ ਸ਼ਾਮਲ ਹਨ ਜਿਨ੍ਹਾਂ ਨੂੰ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲੇ ਤੋਂ ਕੌਮੀ ਝੰਡਾ ਲਹਿਰਾ ਕੇ ਦੇਸ਼ ਭਰ ’ਚ ਹੋਣ ਵਾਲੇ ਸਮਾਗਮਾਂ ਦੀ ਅਗਵਾਈ ਕਰਨਗੇ। ਇਸ ਸਾਲ ਆਜ਼ਾਦੀ ਦਿਹਾੜੇ ਦਾ ਵਿਸ਼ਾ ਵਸਤੂ ‘ਵਿਕਸਿਤ ਭਾਰਤ 2047’ ਰੱਖਿਆ ਗਿਆ ਹੈ।
ਰੱਖਿਆ ਮੰਤਰਾਲੇ ਨੇ ਇੱਕ ਬਿਆਨ ’ਚ ਕਿਹਾ ਕਿ ਇਹ ਸਮਾਗਮ 2047 ਤੱਕ ਦੇਸ਼ ਨੂੰ ਇੱਕ ਵਿਕਸਿਤ ਰਾਸ਼ਟਰ ’ਚ ਤਬਦੀਲ ਕਰਨ ਦੀ ਦਿਸ਼ਾ ’ਚ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਨਵੇਂ ਸਿਰੇ ਤੋਂ ਉਤਸ਼ਾਹਿਤ ਕਰਨ ਲਈ ਇੱਕ ਮੰਚ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਕੌਮੀ ਤਿਉਹਾਰ ’ਚ ਲੋਕਾਂ ਦੀ ਭਾਗੀਦਾਰੀ ਵਧਾਉਣ ਦੇ ਮਕਸਦ ਨਾਲ ਇਸ ਸਾਲ ਲਾਲ ਕਿਲੇ ’ਤੇ ਸਮਾਗਮ ਦੇਖਣ ਲਈ ਤਕਰੀਬਨ ਛੇ ਹਜ਼ਾਰ ਵਿਸ਼ੇਸ਼ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਨੌਜਵਾਨਾਂ, ਕਬਾਇਲੀ ਭਾਈਚਾਰੇ, ਕਿਸਾਨਾਂ, ਮਹਿਲਾਵਾਂ ਤੇ ਹੋਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਣ ਵਾਲੇ ਇਨ੍ਹਾਂ ਲੋਕਾਂ ਨੇ ਵੱਖ ਵੱਖ ਸਰਕਾਰੀ ਯੋਜਨਾਵਾਂ ਤੇ ਤਰਜੀਹਾਂ ਦੀ ਮਦਦ ਨਾਲ ਵੱਖ ਵੱਖ ਖੇਤਰਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
×