ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦੀ ਦਿਹਾੜੇ ਮੌਕੇ ਐੱਸਪੀ ਸਣੇ 82 ਪੁਲੀਸ ਮੁਲਾਜ਼ਮਾਂ ਵੱਲੋਂ ਖੂਨ ਦਾਨ

07:42 PM Oct 21, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 21 ਅਕਤੂਬਰ
ਪੁਲੀਸ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਅੱਜ ਪਟਿਆਲਾ ਵਿਚ ਡੀਆਈਜੀ ਮਨਦੀਪ ਸਿੰਘ ਸਿੱਧੂ ਦੀ ਨਿਗਰਾਨੀ ਅਤੇ ਐਸਐਸਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠਾਂ ਸ਼ਰਧਾਂਜਲੀ ਸਮਾਗਮ ਕੀਤਾ ਗਿਆ ਜਿਸ ਦੌਰਾਨ ਸ਼ਹੀਦ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਰ ਦੁੱਖ ਸੁੱਖ ਦੀ ਘੜੀ ਨਾਲ ਖੜਨ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਏਐਸਆਈ ਸੁਖਜਿੰਦਰ ਸਿੰਘ ਤੇ ਹੋਰਾਂ ਦੀ ਦੇਖ ਰੇਖ ਹੇਠ ਖੂਨਦਾਨ ਕੈਂਪ ਲਾਇਆ ਗਿਆ ਜਿਸ ਦੌਰਾਨ ਐਸਪੀ ਰਾਜੇਸ਼ ਛਿੱਬੜ, ਇੰਸਪੈਕਟਰ ਭਗਵਾਨ ਸਿੰਘ ਲਾਡੀ ਤੇ ਹਰਜੀਤ ਸਿੰਘ, ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸੁਖਜਿੰਦਰ ਸਿੰਘ ਸਮੇਤ 82 ਜਣਿਆਂ ਨੇ ਖੂਨਦਾਨ ਕੀਤਾ। ਖੂਨਦਾਨੀਆਂ ਵਿੱਚ ਸਮਾਜ ਸੇਵੀ ਪਰਮਿੰਦਰ ਭਲਵਾਨ ਵੀ ਸ਼ਾਮਲ ਸਨ। ਇਸ ਮੌਕੇ ਰਜਿੰਦਰਾ ਹਸਪਤਾਲ ਵਿੱਚ ਆਈ ਬਲੱਡ ਬੈਂਕ ਦੀ ਟੀਮ ਨੇ ਖੂਨ ਇਕੱਠਾ ਕੀਤਾ। ਇਸ ਕੈਂਪ ਦੀ ਅਗਵਾਈ ਸੁਖਜਿੰਦਰ ਸਿੰਘ ਨੇ ਕੀਤੀ। ਇਸ ਮੌਕੇ ਐਸਪੀ ਸਰਫਰਾਜ਼ ਆਲਮ, ਯੋਗੇਸ਼ ਸ਼ਰਮਾ, ਗੁਰਦੇਵ ਧਾਲੀਵਾਲ ਡੀਐਸਪੀ ਜਸਵਿੰਦਰ ਟਿਵਾਣਾ ਸਮੇਤ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ।

Advertisement

Advertisement