ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ’ਤੇ ਰੁਕੇਗੀ ਜਨਮ ਭੂਮੀ ਐਕਸਪ੍ਰੈੇੱਸ
08:30 AM Nov 26, 2023 IST
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਭੂਮੀ ਐਕਸਪ੍ਰੈੱਸ 27 ਨਵੰਬਰ ਨੂੰ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ’ਤੇ ਪਹਿਲੀ ਵਾਰ ਰੁਕੇਗੀ। ਇਹ ਰੇਲ ਗੱਡੀ ਜੰਮੂ ਤੋਂ ਭਾਵਨਗਰ (ਗੁਜਰਾਤ) ਤੱਕ ਚੱਲਦੀ ਹੈ। ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਇਸ ਗੱਡੀ ਦੇ ਰੁਕਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਲੈ ਕੇ ਸੰਗਤਾਂ ਦਾ ਇੱਕ ਜਥਾ ਕੁਝ ਦਿਨ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਿਆ ਸੀ। ਸੰਤ ਸੀਚੇਵਾਲ ਨੇ ਫਿਰੋਜ਼ਪੁਰ ਰੇਲਵੇ ਮੰਡਲ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਨੂੰ ਪੱਤਰ ਲਿਖ ਕੇ ਸੰਗਤਾਂ ਦੀ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ। ਸੰਤ ਸੀਚੇਵਾਲ ਨੇ ਜਿੱਥੇ ਰੇਲਵੇ ਮੰਤਰਾਲੇ ਦਾ ਧੰਨਵਾਦ ਕੀਤਾ ਹੈ, ਉੱਥੇ ਹੀ ਭਵਿੱਖ ਵਿੱਚ ਇਸ ਗੱਡੀ ਦਾ ਸਟਾਪੇਜ਼ ਸੁਲਤਾਨਪੁਰ ਲੋਧੀ ਵਿਖੇ ਪੱਕੇ ਤੌਰ ’ਤੇ ਕਰਨ ਦੀ ਮੰਗ ਕੀਤੀ ਹੈ।
Advertisement
Advertisement