ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

10:00 AM Nov 27, 2023 IST
ਜਲੰਧਰ ਵਿੱਚ ਐਤਵਾਰ ਨੂੰ ਸਜਾਏ ਨਗਰ ਕੀਰਤਨ ਦੇ ਦਰਸ਼ਨ ਕਰਦੀ ਹੋਈ ਸੰਗਤ। -ਫੋਟੋ: ਏਐੱਨਆਈ

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 26 ਨਵੰਬਰ
ਗੁਰਦੁਆਰਾ ਬਾਉਲੀ ਸਾਹਿਬ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਆਰੰਭਤਾ ਹੋਈ। ਇਸ ਮੌਕੇ ਮੈਨੇਜਰ ਯੁਵਰਾਜ ਸਿੰਘ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਨਗਰ ਕੀਰਤਨ ਵੱਖ-ਵੱਖ ਪੜਾਵਾਂ ਲਈ ਰਵਾਨਾ ਹੋਇਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੁਈ, ਕੁਲਦੀਪ ਸਿੰਘ ਲਹੌਰੀਆ, ਮੀਤ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ, ਅਕਾਊਂਟੈਂਟ ਸੁਖਦੇਵ ਸਿੰਘ, ਕੁਲਦੀਪ ਸਿੰਘ ਲਹੌਰੀਆ ਤੇ ਸੁਖਵਿੰਦਰ ਸਿੰਘ ਧਾਲੀਵਾਲ ਨੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਬੇਬੇ ਨਾਨਕੀ ਜੀ ਧਾਰੀਵਾਲ ਤੋਂ ਸੁੰਦਰ ਪਾਲਕੀ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸ਼ਾਹਕੋਟ (ਗੁਰਮੀਤ ਸਿੰਘ): ਗੁਰਦੁਆਰਾ ਭਾਈ ਭਗੀਰਥ ਪੱਤੀ ਅਕਲਪੁਰ (ਮਲਸੀਆਂ) ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।
ਜੈਂਤੀਪੁਰ (ਜਗਤਾਰ ਸਿੰਘ): ਪਿੰਡ ਛਿੱਤ ਦੀ ਸਮੂਹ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਦਰਬਾਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਜੇ ਦੀਵਾਨ ਵਿੱਚ ਭਾਈ ਗੁਰਪ੍ਰੀਤ ਸਿੰਘ ਲਾਡੀ ਦੇ ਕੀਰਤਨੀ ਜਥੇ ਅਤੇ ਭਾਈ ਦਲਜੀਤ ਸਿੰਘ ਵਿਛੋਆ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ।

Advertisement

ਸਕੂਲਾਂ ਵਿੱਚ ਪ੍ਰਕਾਸ਼ ਦਿਹਾੜਾ ਮਨਾਇਆ

ਤਰਨ ਤਾਰਨ (ਗੁਰਬਖਸ਼ਪੁਰੀ): ਬੱਚਿਆਂ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸਕੂਲ ਪ੍ਰਿੰਸੀਪਲ ਨਵਜੋਤੀ ਨੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਉਪਦੇਸ਼ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ|
ਧਾਰੀਵਾਲ: ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਦੇ ਪ੍ਰਬੰਧਾਂ ਹੇਠ ਕਰਵਾਏ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀ ਕੇਸਰੀ ਦਸਤਾਰਾਂ ਅਤੇ ਚੁੰਨੀਆਂ ਵਿੱਚ ਨਜ਼ਰ ਆਏ।

Advertisement
Advertisement
Advertisement