For the best experience, open
https://m.punjabitribuneonline.com
on your mobile browser.
Advertisement

ਗਣਤੰਤਰ ਦਿਵਸ ਮੌਕੇ ਵੱਖ-ਵੱਖ ਥਾਈਂ ਤਿਰੰਗਾ ਲਹਿਰਾਇਆ

10:17 AM Jan 28, 2024 IST
ਗਣਤੰਤਰ ਦਿਵਸ ਮੌਕੇ ਵੱਖ ਵੱਖ ਥਾਈਂ ਤਿਰੰਗਾ ਲਹਿਰਾਇਆ
ਭੁੱਚੋ ਮੰਡੀ ਵਿੱਚ ਤਿਰੰਗਾ ਲਹਿਰਾਉਂਦੇ ਹੋਏ ਅੰਜਲੀ ਗਰਗ ਅਤੇ ਹਰਸਿਮਰਨ ਸਿੰਘ। -ਫੋਟੋ: ਗੋਇਲ
Advertisement

ਪੱਤਰ ਪ੍ਰੇਰਕ
ਬਠਿੰਡਾ, 27 ਜਨਵਰੀ
ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਪ ਕੁਲਪਤੀ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਕੌਮੀ ਝੰਢਾ ਲਹਿਰਾਇਆ। ਇਸ ਦੌਰਾਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿੱਚ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਗਿਆਨੀ ਜ਼ੈਲ ਸਿੰਘ ਦੇ ਸਾਬਕਾ ਕਾਰਜਕਾਰੀ ਪ੍ਰਿੰਸੀਪਲ ਅਤੇ ਮਕੈਨੀਕਲ ਵਿਭਾਗ ਦੇ ਮੁਖੀ ਪ੍ਰੋ. ਐਚ.ਐਸ. ਰੰਧਾਵਾ, ਮੁੱਖ ਮਹਿਮਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਨਗਰ ਕੌਂਸਲ ਵੱਲੋਂ ਦਫ਼ਤਰ ਵਿੱਚ ਪ੍ਰਧਾਨ ਜੋਨੀ ਬਾਂਸਲ ਦੀ ਅਗਵਾਈ ਹੇਠ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਅੰpਲੀ ਗਰਗ ਅਤੇ ਵਿਧਾੲਕ ਜਗਸੀਰ ਸਿੰਘ ਦੇ ਪੁੱਤਰ ਹਰਸਿਮਰਨ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਸ਼ਿਵਾਲਿਕ ਸਕੂਲ ਦੀਆਂ ਵਿਦਿਆਰਥਣਾਂ ਹਰਮਨ ਜੌੜਾ ਅਤੇ ਪਾਰਟੀ ਨੇ ਰਾਸ਼ਟਰੀ ਗੀਤ ਪੇਸ਼ ਕੀਤਾ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸੇ ਦੌਰਾਨ ਸਿਲਵਰ ਓਕਸ ਸਕੂਲ ਰਾਮਪੁਰਾ ਰੋਡ (ਬਠਿੰਡਾ) ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਛਾਇਆ ਵਿਨੋਚਾ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪ੍ਰਬੰਧਕੀ ਸਟਾਫ ਤੇ ਅਧਿਆਪਕਾਂ ਨੇ ਰਾਸ਼ਟਰੀ ਗਾਣ ਪੇਸ਼ ਕੀਤਾ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਸਬ ਡਿਵੀਜ਼ਨ ਮੈਜਿਸਟਰੇਟ ਸਵਾਤੀ ਟਿਵਾਣਾ ਨੇ ਸਥਾਨਕ ਦਾਣਾ ਮੰਡੀ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਡੀਐੱਸਪੀ ਮਨਜੀਤ ਸਿੰਘ ਢੇਸੀ, ਤਹਿਸੀਲਦਾਰ ਜਗਸੀਰ ਸਿੰਘ ਸਰਾਂ, ‘ਆਪ’ ਆਗੂ ਕੁਲਵੰਤ ਸਿੰਘ ਗਰੇਵਾਲ ਤੇ ਥਾਣਾ ਮੁਖੀ ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Advertisement

ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ ਐੱਸਡੀਐੱਮ ਸਵਾਤੀ ਟਿਵਾਣਾ। -ਫੋਟੋ: ਰਾਜਵਿੰਦਰ ਰੌਂਤਾ

ਫ਼ਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਗਣਤੰਤਰ ਦਿਵਸ ਨਾਲ ਸੰਬੰਧਿਤ ਚਾਰਟ ਬਣਾਉਣ ਦੇ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੌਕੇ ’ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਤਪਾ ਮੰਡੀ (ਪੱਤਰ ਪ੍ਰੇਰਕ): ਇੱਥੇ ਅਨਾਜ ਮੰਡੀ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਤਪਾ ਡਾ. ਨਰਿੰਦਰ ਸਿੰਘ ਧਾਲੀਵਾਲ ਨੇ ਅਦਾ ਕੀਤੀ। ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਕੌਮੀ ਏਕਤਾ ਦੇ ਗੀਤ ਗਾਏ। ਐਸਡੀਐਮ ਨੇ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।

Advertisement

ਬੋਹਾ ਥਾਣਾ ਦੇ ਮੁਖੀ ਜਗਦੇਵ ਸਿੰਘ ਦਾ ਸਨਮਾਨ

ਥਾਣਾ ਬੋਹਾ ਦੇ ਮੁਖੀ ਦਾ ਸਨਮਾਨ ਕਰਦੇ ਹੋਏ ਬ੍ਰਮ ਸ਼ੰਕਰ ਜਿੰਪਾ। 

ਬੋਹਾ (ਪੱਤਰ ਪ੍ਰੇਰਕ): ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿੱਚ ਗਣਤੰਤਰਤਾ ਦਿਵਸ ਸਮਾਰੋਹ ਸਮੇਂ ਢਾਈ ਮਹੀਨਿਆਂ ਵਿਚ 21 ਭਗੌੜੇ ਕਾਬੂ ਕਰਨ ਵਾਲੇ ਬੋਹਾ ਥਾਣਾ ਦੇ ਮੁਖੀ ਇੰਸਪੈਕਟਰ ਜਗਦੇਵ ਸਿੰਘ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਸਨਮਾਨਿਤ ਕਰਨ ਦੀ ਰਸਮ, ਮਾਲ ਅਤੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਦਾ ਕੀਤੀ।

Advertisement
Author Image

sukhwinder singh

View all posts

Advertisement