ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕ ਦਿਵਸ ਮੌਕੇ ਸੱਤ ਅਧਿਆਪਕ ਆਗੂਆਂ ਨੇ ਭੁਗਤੀ ਪੇਸ਼ੀ

07:37 AM Sep 06, 2023 IST
ਪਟਿਆਲਾ ਵਿੱਚ ਪੇਸ਼ੀ ਭੁਗਤਣ ਮਗਰੋਂ ਜਾਣਕਾਰੀ ਦਿੰਦੇ ਹੋਏ ਡੀਟੀਐਫ਼ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਹੋਰ।

ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਸਤੰਬਰ
ਅੱਜ ਜਿੱਥੇ ਦੇਸ਼ ਭਰ ਵਿੱਚ ਕੌਮੀ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਸੀ, ਉੱਥੇ ਹੀ ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੱਤ ਅਧਿਆਪਕ ਆਗੂ ਇਥੋਂ ਦੀ ਇੱਕ ਅਦਾਲਤ ਵਿੱਚ ਪੇਸ਼ੀ ਭੁਗਤ ਰਹੇ ਸਨ। ਕੈਪਟਨ ਸਰਕਾਰ ਦੌਰਾਨ ਕੱਚੇ ਅਧਿਆਪਕਾਂ ਨੂੰ ਪੱਕੇ ਕਰਵਾਉਣ, ਤਨਖਾਹ ਕਟੌਤੀ ਦਾ ਫ਼ੈਸਲਾ ਰੱਦ ਕਰਵਾਉਣ ਅਤੇ ਹੋਰ ਮੰਗਾਂ ਦੇ ਹੱਕ ਵਿੱਚ 26 ਮਾਰਚ 2019 ਨੂੰ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਥਾਣਾ ਸਿਵਲ ਲਾਈਨ ਪਟਿਆਲਾ ਵਿੱਚ ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤਹਿਤ ਇਨ੍ਹਾਂ ਅਧਿਆਪਕਾਂ ਨੇ ਜਿਥੇ ਪਿਛਲੀ ਕਾਂਗਰਸ ਨੂੰ ਕੋਸਿਆ, ਉਥੇ ਹੀ ‘ਆਪ’ ਸਰਕਾਰ ’ਤੇ ਵੀ ਇਨਸਾਫ਼ ਨਾ ਦੇਣ ਦੇ ਦੋਸ਼ ਲਾਏ।
ਅਦਾਲਤੀ ਪੇਸ਼ੀ ਭੁਗਤਣ ਵਾਲੇ ਇਨ੍ਹਾਂ ਅਧਿਆਪਕਾਂ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਆਗੂ ਹਰਦੀਪ ਟੋਡਰਪੁਰ, ਜ਼ਿਲ੍ਹਾ ਪ੍ਰਧਾਨ ਅਤਿੰਦਰ ਘੱਗਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਸਮਾਣਾ, ਈਟੀਯੂ ਦੇ ਮਨੋਜ ਘਈ, ਐੱਸਸੀ/ਬੀਸੀ ਅਧਿਆਪਕ ਯੂਨੀਅਨ ਦੇ ਆਗੂ ਗੁਰਪ੍ਰੀਤ ਗੁਰੂ, ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਆਗੂ ਬਲਕਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਸਨ। ਇਨ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚੋਂ ਛੁੱਟੀਆਂ ਲੈ ਕੇ ਅਦਾਲਤ ਵਿੱਚ ਪੇਸ਼ੀਆਂ ਭੁਗਤੀਆਂ। ਡੀਟੀਐਫ਼ ਦੇ ਆਗੂ ਗਗਨ ਰਾਣੂ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਨ ਅਤੇ ਸਰਕਾਰ ਆਉਣ ’ਤੇ ਸਾਰੇ ਝੂਠੇ ਪੁਲੀਸ ਕੇਸ ਰੱਦ ਕਰਨ ਦਾ ਵਾਅਦਾ ਕਰਨ ਵਾਲੀ ‘ਆਪ’ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੂੰ ਕੋਈ ਇਨਸਾਫ਼ ਨਹੀਂ ਦਿੱਤਾ ਗਿਆ।

Advertisement

Advertisement