ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਅਖੰਡ ਪਾਠ ਅੱਜ ਤੋਂ

07:54 AM Jun 04, 2024 IST
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਜੂਨ
ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸ੍ਰੀ ਅਕਾਲ ਤਖ਼ਤ ਅਤੇ ਹੋਰ ਗੁਰਧਾਮਾਂ ’ਤੇ ਕੀਤੇ ਫ਼ੌਜੀ ਹਮਲੇ ਦੀ 40ਵੀਂ ਬਰਸੀ ਸਬੰਧੀ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕੀਤੇ ਜਾਣਗੇ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਤੀਜੇ ਘੱਲੂਘਾਰੇ ਦੀ 40ਵੀਂ ਯਾਦ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿੱਚ ਵੀ 6 ਜੂਨ ਨੂੰ ਸ਼ਹੀਦੀ ਸਮਾਗਮ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਮੁੱਖ ਦਫ਼ਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ ਅਤੇ ਲੋੜੀਂਦੇ ਨਿਰਦੇਸ਼ ਦਿੱਤੇ। ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਕਦੇ ਨਾ ਭੁੱਲਣ ਵਾਲਾ ਹੈ। ਦੇਸ਼ ਦੀ ਤਤਕਾਲੀ ਕਾਂਗਰਸ ਹਕੂਮਤ ਵੱਲੋਂ ਸਿੱਖਾਂ ਨੂੰ ਜੂਨ 1984 ਵਿੱਚ ਦਿੱਤੇ ਜ਼ਖ਼ਮ ਹਰ ਸਾਲ ਰਿਸਦੇ ਹਨ। ਇਸ ਸਾਲ ਸਿੱਖ ਕੌਮ ਜੂਨ 1984 ਘੱਲੂਘਾਰੇ ਦੀ 40ਵੀਂ ਬਰਸੀ ਮਨਾ ਰਹੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਸਮੁੱਚੇ ਗੁਰਦੁਆਰਿਆਂ ਵਿੱਚ ਸ਼ਹੀਦੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਮੁਤਾਬਕ 4 ਤੋਂ 6 ਜੂਨ ਤੱਕ ਕਾਲੀਆਂ ਦਸਤਾਰਾਂ ਤੇ ਦੁਪੱਟੇ ਸਜਾਏ ਜਾਣ ਅਤੇ ਸ੍ਰੀ ਅਕਾਲ ਤਖ਼ਤ ਵਿਖੇ ਘੱਲੂਘਾਰੇ ਦੀ 40ਵੀਂ ਯਾਦ ਮੌਕੇ ਸ਼ਾਂਤਮਈ ਤਰੀਕੇ ਨਾਲ ਗੁਰਬਾਣੀ ਜਾਪ ਕੀਤੇ ਜਾਣ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਮੌਜੂਦ ਸਨ।

Advertisement

Advertisement
Advertisement