ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤਾਂ ਦੀ ਬਰਸੀ ਮੌਕੇ ਦਸਤਾਰਾਂ ਦਾ ਲੰਗਰ ਲਾਇਆ

07:39 AM Aug 28, 2024 IST
ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਲੰਗਰ ਮੌਕੇ ਇਕੱਤਰ ਹੋਏ ਨੌਜਵਾਨ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 27 ਅਗਸਤ
ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਕਰਮਸਰ ਸਾਹਿਬ ਰਾੜਾ ਸਾਹਿਬ ਵਿਖੇ ਨੌਜਵਾਨਾਂ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ, ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਦਸਤਾਰ ਸਿਖਲਾਈ ਕੈਂਪ ਦੌਰਾਨ ਦਸਤਾਰਾਂ ਦਾ ਲੰਗਰ ਲਾਇਆ ਗਿਆ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਤੋਂ ਦੂਰ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਤੇ ਬਾਣੀ-ਬਾਣੇ ਨਾਲ ਜੋੜਨਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਇਸ ਦਸਤਾਰ ਸਿਖਲਾਈ ਕੈਂਪ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਦਸਤਾਰ ਦੀ ਸਿਖਲਾਈ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਸੈਂਕੜੇ ਨੌਜਵਾਨਾਂ ਨੇ ਪੱਕੇ ਤੌਰ ਤੇ ਸ਼ਾਬਤ ਸੂਰਤ ਹੋਣ ਤੇ ਪੱਕੇ ਤੌਰ ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ ਅਤੇ ਉਨ੍ਹਾਂ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਛੋਟੇ ਬੱਚਿਆਂ ਨੂੰ ਧਾਰਮਿਕ ਲਿਟਰੇਚਰ ਭੇਟ ਕੀਤਾ ਗਿਆ ਅਤੇ ਸੰਖੇਪ ਇਤਿਹਾਸ ਸਣਾਉਣ ਵਾਲੇ ਬੱਚਿਆਂ ਨੂੰ ਮੈਡਲ ਤੇ ਦਸਤਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ, ਭਾਈ ਗੁਰਵਿੰਦਰ ਸਿੰਘ ਲਵਲੀ, ਗੁਰਦੀਪ ਸਿੰਘ ਗਿੱਲ, ਕੁਲਵਿੰਦਰ ਸਿੰਘ ਖਾਲਸਾ, ਦਸਤਾਰ ਕੋਚ ਨਰਿੰਦਰ ਸਿੰਘ ਕਾਲਸਨਾਂ, ਜੁਝਾਰ ਸਿੰਘ ਕਾਲਾਝਾੜ, ਅਮਨਦੀਪ ਸਿੰਘ ਰਤਨ ਆਦਿ ਹਾਜ਼ਰ ਸਨ।

Advertisement

Advertisement