ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਰਾਮ ਉਦਾਸੀ ਦੀ ਬਰਸੀ ਮੌਕੇ ਰਾਏਸਰ ’ਚ ਸਮਾਗਮ

10:06 AM Nov 07, 2024 IST
ਸੰਤ ਰਾਮ ਉਦਾਸੀ ਦੀ ਪਤਨੀ ਨਸੀਬ ਕੌਰ ਦਾ ਸਨਮਾਨ ਕਰਦੇ ਹੋਏ ਮੋਹਤਬਰ।

ਨਵਕਿਰਨ ਸਿੰਘ
ਮਹਿਲ ਕਲਾਂ, 6 ਨਵੰਬਰ
ਲੋਕ ਕਵੀ ਸੰਤ ਰਾਮ ਉਦਾਸੀ ਦੀ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਰਾਏਸਰ ਵਿੱਚ ਸਮੂਹ ਪਿੰਡ ਵਾਸੀਆਂ ਵੱਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ। ਸੰਤ ਰਾਮ ਉਦਾਸੀ ਦੀ ਯਾਦ ਵਿੱਚ ਪਿੰਡ ’ਚ ਬਣੀ ਪਬਲਿਕ ਲਾਇਬ੍ਰੇਰੀ ਵਿੱਚ ਕਰਵਾਏ ਗਏ ਇਸ ਸਮਾਗਮ ਨੂੰ ਮੁੱਖ ਬੁਲਾਰੇ ਵਜੋਂ ਭਾਰਤੀ ਸਾਹਿਤ ਅਕੈਡਮੀ ਦੇ ਗਵਰਨਿੰਗ ਕੌਂਸਲ ਮੈਂਬਰ ਬੂਟਾ ਸਿੰਘ ਚੌਹਾਨ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਉਦਾਸੀ ਨੇ ਆਪਣੇ ਗੀਤਾਂ ਰਾਹੀਂ ਸਮਾਜ ਦੇ ਸਭ ਤੋਂ ਲਤਾੜੇ ਕਿਰਤੀ ਵਰਗ ਦਾ ਦਰਦ ਬਿਆਨ ਕਰਦਿਆਂ ਕਿਰਤੀਆਂ ਨੂੰ ਆਪਣੇ ਹੱਕਾਂ ਖਾਤਰ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਦਾਸੀ ਦੇ ਗੀਤ ਮਜ਼ਦੂਰਾਂ, ਕਿਸਾਨਾਂ ਤੇ ਵਿਦਿਆਰਥੀਆਂ ਦੇ ਸੰਘਰਸ਼ਾਂ ਲਈ ਪ੍ਰੇਰਣਾ ਸਰੋਤ ਹਨ।
ਇਸ ਮੌਕੇ ਨਾਵਲਕਾਰ ਦਰਸ਼ਨ ਸਿੰਘ ਗੁਰੂ ਨੇ ਕਿਹਾ ਕਿ ਸੰਤ ਰਾਮ ਉਦਾਸੀ ਨੇ ਆਪਣੇ ਗੀਤਾਂ ਤੇ ਕਵਿਤਾਵਾਂ ਰਾਹੀਂ ਲੋਕਾਂ ਨੂੰ ਹਕੂਮਤੀ ਜਬਰ-ਜ਼ੁਲਮ ਖਿਲਾਫ਼ ਲੜਨ ਲਈ ਉਤਸ਼ਾਹਿਤ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੂੰ ਹਕੂਮਤੀ ਜਬਰ ਦਾ ਵੀ ਸਾਹਮਣਾ ਕਰਨਾ ਪਿਆ। ਇਸ ਮੌਕੇ ਸੰਤ ਰਾਮ ਉਦਾਸੀ ਦੀ ਧੀ ਇਕਬਾਲ ਕੌਰ ਉਦਾਸੀ ਅਤੇ ਬੇਟੇ ਮੋਹਕਮ ਉਦਾਸੀ ਨੇ ਕਿਹਾ ਕਿ ਉਦਾਸੀ ਨੇ ਆਪਣੀ ਸਾਰੀ ਉਮਰ ਲੋਕ ਲਹਿਰਾਂ ਦੇ ਲੇਖੇ ਲਾਈ ਹੈ। ਉਨ੍ਹਾਂ ਕਿਹਾ ਕਿ ਉਦਾਸੀ ਲੋਕਾਂ ਦਾ ਕਵੀ ਸੀ। ਇਸ ਦੌਰਾਨ ਕਿਸਾਨ ਆਗੂ ਗੁਰਪ੍ਰੀਤ ਸਿੰਘ ਗੋਪੀ, ਜਗਸੀਰ ਜੱਗੀ ਅਤੇ ਇਨਕਲਾਬੀ ਗਾਇਕ ਅਜਮੇਰ ਅਕਲੀਆ ਨੇ ਕਿਹਾ ਕਿ ਉਦਾਸੀ ਦੇ ਗੀਤ ਤੇ ਕਵਿਤਾਵਾਂ ਜਿੱਥੇ ਲੋਕਾਂ ਨੂੰ ਸੰਘਰਸ਼ ਲਈ ਉਤਸ਼ਾਹਿਤ ਕਰਦੇ ਹਨ, ਉੱਥੇ ਹੀ ਲੋਕ ਵਿਰੋਧੀ ਹਕੂਮਤਾਂ ਨੂੰ ਕੰਬਣਾ ਛੇੜਦੇ ਹਨ।
ਇਸ ਮੌਕੇ ਸਰਪੰਚ ਸੁਰਿੰਦਰ ਕੌਰ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਜਗਦੀਸ਼ ਸਿੰਘ ਅਤੇ ਇੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਸੰਤ ਰਾਮ ਉਦਾਸੀ ਉਨ੍ਹਾਂ ਦੇ ਪਿੰਡ ਦੀ ਅਜਿਹੀ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਦੀ ਬਦੌਲਤ ਅੱਜ ਦੁਨੀਆਂ ਭਰ ਵਿੱਚ ਰਾਏਸਰ ਦਾ ਨਾਮ ਜਾਣਿਆ ਜਾਂਦਾ ਹੈ। ਸਮਾਗਮ ਦੌਰਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੁਰਿੰਦਰ ਸ਼ਰਮਾ ਨੇ ਨਿਭਾਈ। ਇਸ ਮੌਕੇ ਪ੍ਰਿੰਸੀਪਲ ਮਨਜੀਤ ਕੌਰ ਮਾਨ, ਸਿਮਨਜੀਤ ਕੌਰ, ਲਖਵੀਰ ਸਿੰਘ ਠੀਕਰੀਵਾਲਾ, ਹਰਵਿੰਦਰ ਸਿੰਘ, ਜਤਿੰਦਰ ਸਿੰਘ, ਪੰਚ ਹਰਪ੍ਰੀਤ ਸਿੰਘ, ਗੁਰਦੀਸ਼ ਸਿੰਘ, ਮੋਹਨ ਸਿੰਘ ਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement