ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ

05:00 PM Aug 18, 2024 IST

ਨਿਜੀ ਪੱਤਰ ਪ੍ਰੇਰਕ
ਸੰਗਰੂਰ, 18 ਅਗਸਤ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ।

Advertisement

Advertisement
Advertisement