ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਸਿੱਖ ਵਾਤਾਵਰਨ ਦਿਵਸ ਮੌਕੇ ਬੁੱਢੇ ਦਰਿਆ ਦੇ ਕੰਢੇ ਬੂਟੇ ਲਾਏ

08:10 AM Mar 15, 2024 IST
ਬੁੱਢੇ ਦਰਿਆ ਦੇ ਕੰਢੇ ਬੂਟੇ ਲਗਾਉਂਦੇ ਹੋਏ ਸੰਤ ਬਲਵੀਰ ਸਿੰਘ ਸੀਚੇਵਾਲ ਤੇ ਹੋਰ। -ਫੋਟੋ: ਵਰਮਾ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਮਾਰਚ
ਵਿਸ਼ਵ ਸਿੱਖ ਵਾਤਾਵਰਨ ਦਿਵਸ ਦੇ ਮੌਕੇ ’ਤੇ ਸੰਸਦ ਮੈਂਬਰ (ਰਾਜ ਸਭਾ) ਸੰਤ ਬਲਬੀਰ ਸਿੰਘ ਸੀਚੇਵਾਲ ਤੇ ਸੰਜੀਵ ਅਰੋੜਾ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੇ ਨਾਲ ਬੁੱਢਾ ਦਰਿਆ ਦੇ ਕੰਢੇ ਵੱਖ-ਵੱਖ ਕਿਸਮਾਂ ਦੇ 1100 ਬੂਟੇ ਲਗਾਏ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਤੇ ਅਰੋੜਾ ਨੇ ‘ਬੁੱਢਾ ਦਰਿਆ’ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਨੇ ਕਰੀਬ 160 ਕਿਲੋਮੀਟਰ ਲੰਬੀ ਕਾਲੀ ਬਈ ਦੀ ਸਫ਼ਾਈ ਕਰਕੇ ਵਿਸ਼ਵ ਭਰ ਵਿੱਚ ਪ੍ਰਸਿੱਧੀ ਹਾਸਲ ਕੀਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇੱਕ ਦਿਨ ਅਜਿਹਾ ਆਵੇਗਾ ਜਦੋਂ ਸੰਤ ਸੀਚੇਵਾਲ ਦੇ ਯਤਨਾਂ ਸਦਕਾ ‘ਬੁੱਢਾ ਦਰਿਆ’ ਵੀ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਜਾਏਗਾ। ਸੰਤ ਸੀਚੇਵਾਲ ਵੱਲੋਂ ਮੌਕੇ ’ਤੇ ਲਏ ਗਏ ਪਾਣੀ ਦੇ ਸੈਂਪਲ ਦਾ ਹਵਾਲਾ ਦਿੰਦਿਆ ਦੱਸਿਆ ਗਿਆ ਕਿ ਟੋਟਲ ਡਿਸੋਲਵਡ ਸੋਲਿਡ (ਟੀਡੀਐਸ) ਪੱਧਰ ਦੀ ਰੀਡਿੰਗ 158 ਹੈ ਜੋ ਤਸੱਲੀਬਖਸ਼ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਦੇ ਯਤਨ ਭਵਿੱਖ ਵਿੱਚ ਟੀਡੀਐਸ ਪੱਧਰ ਨੂੰ ਹੋਰ ਵੀ ਘੱਟ ਕਰਨਗੇ। ਅਰੋੜਾ ਨੇ ਸੰਤ ਸੀਚੇਵਾਲ ਵੱਲੋਂ ‘ਬੁੱਢਾ ਦਰਿਆ’ ਦੇ ਕੰਢੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਲਈ ਵੀ ਸ਼ਲਾਘਾ ਕੀਤੀ।

Advertisement

Advertisement