ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੂਜੇ ਦਿਨ ਵੀ ਡੀਸੀ ਦਫ਼ਤਰ ਅੱਗੇ ਭੱਠਾ ਮਜ਼ਦੂਰਾਂ ਦਾ ਧਰਨਾ ਜਾਰੀ

07:25 AM May 04, 2024 IST
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਭੱਠਾ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਮਈ
ਜ਼ਿਲ੍ਹੇ ਭਰ ਦੇ ਸੈਂਕੜੇ ਭੱਠਾ ਮਜ਼ਦੂਰ ਅੱਜ ਦੂਜੇ ਦਿਨ ਵੀ ਆਵਾਜਾਈ ਠੱਪ ਕਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਡਟੇ ਰਹੇ। ਬਾਅਦ ਦੁਪਹਿਰ ਸਹਾਇਕ ਕਿਰਤ ਕਮਿਸ਼ਨਰ ਦੀ ਅਗਵਾਈ ਹੇਠ ਭੱਠਾ ਮਾਲਕ ਐਸੋਸੀਏਸ਼ਨ ਅਤੇ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਮਗਰੋਂ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਐਲਾਨ ਕੀਤਾ ਕਿ ਭਲਕੇ 4 ਮਈ ਤੋਂ ਦੋ ਦਿਨ ਸੈਂਕੜੇ ਭੱਠਾ ਮਜ਼ਦੂਰਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸਾਈਕਲ ਮਾਰਚ ਕੀਤਾ ਜਾਵੇਗਾ ਅਤੇ 6 ਮਈ ਤੋਂ ਡੀਸੀ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਮੋਰਚਾ ਜਾਰੀ ਰਹੇਗਾ।
ਅੱਜ ਦੂਜੇ ਦਿਨ ਵੀ ਸੈਂਕੜੇ ਭੱਠਾ ਮਜ਼ਦੂਰਾਂ ਵੱਲੋਂ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਝੰਡੇ ਹੇਠ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਸਾਰਾ ਦਿਨ ਡੀਸੀ ਦਫ਼ਤਰ ਦੇ ਸਾਹਮਣੇ ਵਾਲੀ ਪ੍ਰੇਮ ਬਸਤੀ ਰੋਡ ’ਤੇ ਆਵਾਜਾਈ ਠੱਪ ਰਹੀ। ਭੱਠਾ ਮਜ਼ਦੂਰ ਮਾਰਚ-2024 ਦੀਆਂ ਘੱਟੋ ਘੱਟ ਉਜਰਤਾਂ ਲਾਗੂ ਕਰਾਉਣ ਅਤੇ ਮਸ਼ੀਨੀ ਗਾਰੇ ਦਾ ਰੇਟ ਘੱਟੋ ਘੱਟ ਉਜਰਤਾਂ ਵਿਚ ਦਰਜ ਕਰਾਉਣ ਸਮੇਤ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੇ ਹਨ। ਕਿਰਤ ਵਿਭਾਗ ਦੇ ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਭੱਠਾ ਮਾਲਕ ਐਸੋਸੀਏਸ਼ਨ ਨਾਲ ਲੰਮਾ ਸਮਾਂ ਚੱਲੀ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਕਿਹਾ ਕਿ ਸਰਕਾਰ ਵਲੋਂ ਚੋਣਾਂ ਦੀ ਆੜ ਵਿਚ ਮਾਰਚ-2024 ਦੀਆਂ ਘੱਟੋ ਘੱਟ ਉਜਰਤਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਅਤੇ ਬਾਕੀ ਮੰਗਾਂ ਤੋਂ ਵੀ ਪਾਸਾ ਵੱਟ ਰੱਖਿਆ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਭੱਠਾ ਮਜ਼ਦੂਰ ਪੱਕੇ ਮੋਰਚੇ ’ਤੇ ਡਟੇ ਰਹਿਣਗੇ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਜਵੱਦੀ, ਸੂਬਾ ਆਗੂ ਚਰਨਜੀਤ ਸਿੰਘ ਹਿਮਾਯੂਪੁਰਾ, ਪ੍ਰਕਾਸ਼ ਸਿੰਘ ਹਿੱਸੋਵਾਲ, ਅਮਰਜੀਤ ਸਿੰਘ ਹਿਮਾਯੂਪੁਰਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਤੋਲਾਵਾਲ, ਸਕੱਤਰ ਸੱਤਪਾਲ ਸਿੰਘ ਬਹਿਣੀਵਾਲ, ਮੁਖਤਿਆਰ ਸਿੰਘ ਰਾਮਗੜ੍ਹ ਸਰਦਾਰਾਂ, ਸਰਦਾਰ ਅਲੀ ਕੰਗਣਵਾਲ, ਜੀਵਨ ਸਿੰਘ ਬਹਿਣੀਵਾਲ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement