ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਪ ਦੌਰਾਨ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੱਲ

08:26 AM Jul 10, 2024 IST
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਲਕਸ਼ਮਣ ਨਾਪਾ ਅਤੇ ਐੱਸਡੀਐੱਮ ਜਗਦੀਸ਼ ਚੰਦਰ।

ਕੇਕੇ ਬਾਂਸਲ
ਰਤੀਆ, 9 ਜੁਲਾਈ
ਅੱਜ ਇੱਥੇ ਵਿਧਾਇਕ ਲਕਸ਼ਮਣ ਨਾਪਾ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਕਰਕੇ ਕੈਂਪ ਵਿੱਚ ਆਏ ਸ਼ਹਿਰੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਇਨ੍ਹਾਂ ਮੁਸ਼ਕਲਾਂ ਦੇ ਜਲਦੀ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਧ ਕੈਂਪ ਵਿੱਚ ਸ਼ਿਕਾਇਤਾਂ ਲੈ ਕੇ ਪੁੱਜਣ ਵਾਲੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਤੀਜੇ ਸਾਕਾਰਾਤਮਕ ਆ ਰਹੇ ਹਨ। ਇਹੀ ਕਾਰਨ ਹੈ ਕਿ ਡੇਰੇ ਵਿੱਚ ਰੋਜ਼ਾਨਾ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਵੱਧ ਰਹੀ ਹੈ। ਵਿਧਾਇਕ ਲਕਸ਼ਮਣ ਨਾਪਾ ਨੇ ਕੈਂਪ ਵਿੱਚ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਅਜੇ ਤੱਕ ਪੈਂਡਿੰਗ ਪਈਆਂ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਰਿਵਾਰ ਪਛਾਣ ਪੱਤਰ, ਪੈਨਸ਼ਨ, ਆਧਾਰ ਕਾਰਡ, ਪਰਿਵਾਰਕ ਸ਼ਨਾਖਤੀ ਕਾਰਡ, ਰਾਸ਼ਨ ਕਾਰਡ ਅਤੇ ਹੋਰ ਰੋਜ਼ਾਨਾ ਦੀਆਂ ਸਮੱਸਿਆਵਾਂ ਲੈ ਕੇ ਲੋਕ ਕੈਂਪ ਵਿੱਚ ਪਹੁੰਚਦੇ ਹਨ। ਕਈ ਵਾਰ ਅਧਿਕਾਰੀ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਨਿਰਧਾਰਤ ਸਮੇਂ ਤੋਂ ਵੱਧ ਸਮਾਂ ਲਗਾ ਦਿੰਦੇ ਹਨ। ਵਿਧਾਇਕ ਨੇ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਲਗਾਏ ਜਾ ਰਹੇ ਇਹ ਕੈਂਪ ਸ਼ਹਿਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਰਗਰ ਸਾਬਤ ਹੋ ਰਹੇ ਹਨ। ਕੈਂਪ ਵਿੱਚ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਹੋਣ ਕਾਰਨ ਲੋਕਾਂ ਦਾ ਸਰਕਾਰ ਤੇ ਪ੍ਰਸ਼ਾਸਨ ’ਤੇ ਭਰੋਸਾ ਵਧਿਆ ਹੈ। ਇਸ ਮੌਕੇ ਸਮਾਧ ਕੈਂਪ ਵਿੱਚ ਪ੍ਰਾਪਤ ਹੋਈਆਂ 19 ਸਮੱਸਿਆਵਾਂ ਵਿੱਚੋਂ 9 ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਉਨ੍ਹਾਂ ਨੇ ਕੈਂਪ ਵਿੱਚ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਮੌਕੇ ਡੀਐੱਸਪੀ ਸੰਜੇ ਬਿਸ਼ਨੋਈ, ਤਹਿਸੀਲਦਾਰ ਵਿਜੇ ਕੁਮਾਰ, ਬੀਡੀਪੀਓ ਹਨੀਸ਼ ਕੁਮਾਰ, ਏਬੀਪੀਓ ਰਣਧੀਰ ਸਿੰਘ, ਜੇਈ ਅਮਨਦੀਪ, ਐਨਪੀਏ ਜੇਈ ਹਵਾਸਿੰਘ, ਛੋਟੂ ਰਾਮ, ਮੈਨੇਜਰ ਕਮਲਦੀਨ, ਡਿਪਟੀ ਸੁਪਰਡੈਂਟ ਓਮਪ੍ਰਕਾਸ਼, ਬਿੱਟੂ ਪਹਿਲਵਾਨ, ਪ੍ਰਮੋਦ ਬਾਂਸਲ, ਰਵਿੰਦਰ ਲਾਂਬਾ, ਸੁਖਪਾਲ ਲਾਂਬਾ ਅਤੇ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Advertisement

Advertisement