For the best experience, open
https://m.punjabitribuneonline.com
on your mobile browser.
Advertisement

ਤੀਜੇ ਦਿਨ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

06:54 AM Mar 06, 2024 IST
ਤੀਜੇ ਦਿਨ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜਲੰਧਰ, 5 ਮਾਰਚ
ਸਿਹਤ ਵਿਭਾਗ ਜਲੰਧਰ ਵੱਲੋਂ ਪਲਸ ਪੋਲੀਓ ਰਾਊਂਡ-2024 ਦੇ ਤੀਜੇ ਦਿਨ ਜ਼ਿਲ੍ਹੇ ਵਿੱਚ 52,281 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਜਨਮ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਕੁੱਲ 2,16,832 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 96,904 ਬੱਚਿਆਂ ਅਤੇ ਦੂਜੇ ਦਿਨ 67,647 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਨੇ ਦੱਸਿਆ ਕਿ ਪਲਸ ਪੋਲੀਓ ਰਾਊਂਡ ਨੂੰ ਸਫ਼ਲ ਬਣਾਉਣ ਲਈ 2249 ਟੀਮਾਂ, 271 ਸੁਪਰਵਾਈਜ਼ਰ ਅਤੇ 55 ਮੋਬਾਈਲ ਟੀਮਾਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਪਲਸ ਪੋਲੀਓ ਰਾਊਂਡ ਦੇ ਤੀਜੇ ਦਿਨ ਅੱਜ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਅਤੇ ਸਹਾਇਕ ਸਿਹਤ ਅਫ਼ਸਰ ਡਾ. ਸਤਜੀਤ ਕੌਰ ਵੱਲੋਂ ਮੁਹਿੰਮ ਦਾ ਜਾਇਜ਼ਾ ਲਿਆ ਗਿਆ।
ਫਗਵਾੜਾ (ਪੱਤਰ ਪ੍ਰੇਰਕ): ਪਲਸ ਪੋਲੀਓ ਰਾਊਂਡ-2024 ਸਬੰਧੀ ਤੀਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਨੋਡਲ ਅਫ਼ਸਰ ਡਾ. ਨਰੇਸ਼ ਕੁੰਦਰਾ ਨੇ ਦੱਸਿਆ ਕਿ ਪਲਸ ਪੋਲੀਓ ਰਾਊਂਡ ਤਹਿਤ 1,0,5129 ਅਬਾਦੀ ਦੇ 9946 ਘਰਾਂ ਦੇ ਕੁੱਲ 2246 ਬੱਚਿਆਂ ਨੂੰ ਪੋਲੀਓ ਰੋਕੂ ਖੁਰਾਕਾਂ ਪਿਲਾਈਆਂ ਗਈਆਂ।

Advertisement

Advertisement
Author Image

sukhwinder singh

View all posts

Advertisement
Advertisement
×