ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਬੱਡੀ ਖਿਡਾਰੀ ਨੰਗਲ ਅੰਬੀਆਂ ਕਤਲ ਕੇਸ ’ਚ ਇੱਕ ਮੁਲਜ਼ਮ ਕਾਬੂ

11:59 AM May 06, 2024 IST

ਪੱਤਰ ਪ੍ਰੇਰਕ
ਜਲੰਧਰ, 5 ਮਈ
ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਵਿੱਚ ਨਕੋਦਰ ਪੁਲੀਸ ਨੇ ਅੰਮ੍ਰਿਤਸਰ ਵਾਸੀ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। ਕਬੱਡੀ ਖਿਡਾਰੀ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਚ ਪੰਜ ਜਣਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਲਾਰੈਂਸ ਗੈਂਗ ਨਾਲ ਜੁੜੇ ਗੈਂਗਸਟਰ ਫਤਿਹ ਨੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਗੱਲ ਕਬੂਲੀ ਸੀ ਕਿ ਉਸ ਨੇ ਕੈਨੇਡਾ ਬੈਠੇ ਸਨੋਵਰ ਢਿੱਲੋਂ ਦੇ ਕਹਿਣ ’ਤੇ ਸ਼ੂਟਰਾਂ ਦਾ ਇੰਤਜ਼ਾਮ ਕੀਤਾ। ਦੁੱਨੇਕੇ ਦੇ ਇਸ਼ਾਰੇ ’ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਇਨਕਲੇਵ ’ਚ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਗੋਲੀਬਾਰੀ ਕਰਨ ਵਾਲਿਆਂ ਨੂੰ ਛੁਪਣਗਾਹ ਮੁਹੱਈਆ ਕਰਵਾਈ।

Advertisement

Advertisement
Advertisement