ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਗ ਲੱਗਣ ਕਾਰਨ ਡੇਢ ਦਰਜਨ ਝੁੱਗੀਆਂ ਸੜ ਕੇ ਸੁਆਹ

08:10 AM Apr 27, 2024 IST
ਖੜਗ ਮੰਗੋਲੀ ਵਿੱਚ ਲੱਗੀ ਅੱਗ ਕਾਰਨ ਬੁਰੀ ਤਰ੍ਹਾਂ ਸੜੇ ਵਾਹਨ ਅਤੇ ਆਪਣਾ ਬਚਿਆ ਸਾਮਾਨ ਇਕੱਠਾ ਕਰਦੇ ਹੋਏ ਲੋਕ। -ਫੋਟੋ: ਰਵੀ ਕੁਮਾਰ

ਪੀ.ਪੀ. ਵਰਮਾ
ਪੰਚਕੂਲਾ, 26 ਅਪਰੈਲ
ਪੁਰਾਣਾ ਪੰਚਕੂਲਾ ਅਧੀਨ ਪੈਂਦੇ ਖੜਕ ਮੰਗੋਲੀ ਇਲਾਕੇ ਵਿੱਚ ਅੱਜ ਦੁਪਹਿਰੇ ਡੇਢ ਦਰਜਨ ਝੁੱਗੀਆਂ ਨੂੰ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਇਸ ਅੱਗ ਨੇ ਭਿਆਨਕ ਰੂਪ ਧਾਰ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਮੌਕੇ ’ਤੇ ਜਾ ਕੇ ਪੀੜਤ ਪਰਿਵਾਰਾਂ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਨੂੰ ਪੂਰੀ ਮਦਦ ਦੇਣ ਦਾ ਭਰੋਸਾ ਦਿੱਤਾ।
ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਦਾ ਸਾਰਾ ਕੁਝ ਇਸ ਅੱਗ ਵਿੱਚ ਸੜ ਕੇ ਸੁਆਹ ਹੋ ਗਿਆ ਹੈ। ਪੰਚਕੂਲਾ ਫਾਇਰ ਸਟੇਸ਼ਨ ਦੇ ਚੀਫ਼ ਫਾਇਰ ਅਫ਼ਸਰ ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਅੱਗ ਦੀ ਸੂਚਨਾ ਦੁਪਹਿਰ 12.50 ਵਜੇ ਮਿਲੀ ਸੀ ਅਤੇ ਉਨ੍ਹਾ ਦੀ ਟੀਮ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈ। ਚੀਫ਼ ਫਾਇਰ ਅਫਸਰ ਨੇ ਦੱਸਿਆ ਕਿ ਇਸ ਭਿਆਨਕ ਅੱਗ ਨੂੰ ਬੁਝਾਉਣ ਲਈ ਪੰਜ ਫਾਇਰ ਟੈਂਡਰ ਭੇਜੇ ਗਏ ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਝੁੱਗੀਆਂ ਵਾਲਿਆਂ ਦਾ ਕੁਝ ਨਹੀਂ ਬਚਿਆ ਹੈ। ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਉੱਧਰ, ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਝੁੱਗੀਆਂ ਵਿੱਚੋਂ ਆਪਣਾ ਸਾਮਾਨ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ। ਝੁੱਗੀਆਂ ਵਾਲਿਆਂ ਦੇ ਕੱਪੜੇ, ਗਹਿਣੇ, ਫਰਨੀਚਰ ਅਤੇ ਹੋਰ ਲੋੜੀਂਦਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।
ਇਹ ਅੱਗ ਐਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖ ਰਹੀਆਂ ਸਨ। ਮੌਕੇ ’ਤੇ ਕਈ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਪਹੁੰਚੇ ਜਿਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਦੀ ਗੱਲ ਕੀਤੀ। ਇੱਥੇ ਜ਼ਿਕਰਯੋਗ ਹੈ ਕਿ ਅਤਿ ਦੀ ਗਰਮੀ ਕਾਰਨ ਪੰਚਕੂਲਾ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਧ ਰਹੀਆਂ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਘਟਨਾ ਸਥਾਨ ’ਤੇ ਪਹੁੰਚਣਾ ਮੁਸ਼ਕਿਲ ਹੋ ਗਿਆ ਕਿਉਂਕਿ ਕਈ ਥਾਂ ਲੋਕਾਂ ਨੇ ਨਾਜਾਇਜ਼ ਕਬਜ਼ੇ ਕਰ ਕੇ ਲਾਂਘੇ ਬੰਦ ਕੀਤੇ ਹੋਏ ਸਨ।

Advertisement

Advertisement
Advertisement