For the best experience, open
https://m.punjabitribuneonline.com
on your mobile browser.
Advertisement

ਸਵਾ ਦੋ ਸੌ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ

08:58 AM Apr 15, 2024 IST
ਸਵਾ ਦੋ ਸੌ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਬਟਾਲਾ: ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ । ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਨੇ ਸ਼ਿਰਕਤ ਕਰਕੇ 226 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ। ਇਸ ਮੌਕੇ ਐਸਜੀਪੀਸੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜੇ ਭੇਟਾ ਰਹਿਤ ਕਕਾਰ ਦਿੱਤੇ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਤਲਵੰਡੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ) ਪ੍ਰਧਾਨ ਐਡਵੋਕੇਟ ਰਜਿੰਦਰ ਸਿੰਘ ਪਦਮ , ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ, ਗੁਰਦੁਆਰਾ ਸ੍ਰੀ ਅੱਚਲ ਸਾਹਿਬ ਮੈਨੇਜਰ ਸਿਕੰਦਰ ਸਿੰਘ ਦਮੋਦਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×