ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਗਾ ਪੁਲੀਸ ਵੱਲੋਂ ਡੇਢ ਕਿਲੋ ਹੈਰੋਇਨ ਬਰਾਮਦ

09:00 AM May 05, 2024 IST
ਪ੍ਰੈੱਸ ਕਾਨਫਰੰਸ ਮੌਕੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਵਿਵੇਕਸ਼ੀਲ ਸੋਨੀ।

ਮਹਿੰਦਰ ਸਿੰਘ ਰੱਤੀਆਂ
ਮੋਗਾ, 4 ਮਈ
ਇੱਥੇ ਸੀਆਈਏ ਸਟਾਫ਼ ਪੁਲੀਸ ਨੇ ਕਸਬਾ ਕੋਟ ਈਸੇ ਖਾਂ ਦੇ ਰਹਿਣ ਵਾਲੇ ਕਾਰ ਸਵਾਰ ਅਜਿਹੇ ਤਿੰਨ ਨੌਜਵਾਨਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਨ੍ਹਾਂ ਦੀ ਉਮਰ ਕਰੀਬ 20 ਤੋਂ 22 ਸਾਲ ਹੈ। ਇਸ ਤੋਂ ਪਹਿਲਾਂ ਵੀ ਮੋਗਾ ਪੁਲੀਸ 5.5 ਕਿਲੋ ਹੈਰੋਇਨ ਬਰਾਮਦ ਕਰ ਚੁੱਕੀ ਹੈ। ਇੱਥੇ ਪ੍ਰੈੱਸ ਕਾਨਫਰੰਸ ਵਿੱਚ ਐੱਸਐੱਸਪੀ ਵਿਵੇਕਸ਼ੀਲ ਸੋਨੀ ਦੱਸਿਆ ਕਿ ਐੱਸਪੀਡੀ ਡਾ. ਬਾਲ ਕ੍ਰਿਸ਼ਨ, ਡੀਐੱਸਪੀਡੀ ਹਰਿੰਦਰ ਸਿੰਘ ਡੋਡ ਅਤੇ ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਨਾਕਾਬੰਦੀ ਦੌਰਾਨ ਗੁਰਚਰਨ ਸਿੰਘ ਉਰਫ਼ ਗੰਜਾ, ਗੁਰਜੰਟ ਸਿੰਘ ਉਰਫ਼ ਜੰਟਾ, ਸੰਦੀਪ ਸਿੰਘ ਤਿੰਨੋਂ ਵਾਸੀ ਕੋਟ ਈਸੇ ਖਾਂ ਨੂੰ ਕਾਬੂ ਕਰ ਕੇ 1.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਤਿੰਨੋਂ ਮੁਲਜ਼ਮ ਸਵਿਫ਼ਟ ਡਿਜ਼ਾਇਰ ਕਾਰ ’ਚ ਸਨ ਜੋ ਪੁਲੀਸ ਨੇ ਕਬਜ਼ੇ ਵਿੱਚ ਲੈ ਲਈ ਹੈ। ਇਨ੍ਹਾਂ ਖ਼ਿਲਾਫ਼ ਪੁਲੀਸ ਰਿਕਾਰਡ ਮੁਤਾਬਕ ਕੋਈ ਅਪਰਾਧਿਕ ਕੇਸ ਦਰਜ ਨਹੀਂ ਹੈ। ਪੁਲੀਸ ਮੁਤਾਬਕ ਤਿੰਨੋਂ ਨੌਜਵਾਨਾਂ ਨੂੰ ਗੁਮਰਾਹ ਕਰ ਕੇ ਵੱਡੇ ਨਸ਼ਾ ਤਸਕਰਾਂ ਨੇ ਲਾਲਚ ’ਚ ਫ਼ਸਾ ਲਿਆ ਅਤੇ ਉਨ੍ਹਾਂ ਤੋਂ ਹੈਰੋਇਨ ਸਪਲਾਈ ਦਾ ਕੰਮ ਲਿਆ ਜਾ ਰਿਹਾ ਸੀ। ਉਨ੍ਹਾਂ ਜਾਂਚ ਦਾ ਵਿਸ਼ਾ ਆਖਦਿਆਂ ਇਨ੍ਹਾਂ ਤਸਕਰਾਂ ਦਾ ਨਾਮ ਨਹੀਂ ਦੱਸਿਆ, ਉਨ੍ਹਾਂ ਆਖਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਤੋਂ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪੁਲੀਸ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ।

Advertisement

Advertisement
Advertisement