ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਢ ਕਿੱਲੋ ਸੋਨੇ ਦੇ ਗਹਿਣੇ ਤੇ 48.90 ਲੱਖ ਰੁਪਏ ਬਰਾਮਦ

08:59 AM Sep 23, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਰਸਾ ਪੁਲੀਸ ਨੇ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਨੌਜਵਾਨ ਕੋਲੋਂ 1 ਕਿੱਲੋ 470 ਗ੍ਰਾਮ ਸੋਨੇ ਦੇ ਗਹਿਣੇ ਫੜੇ ਹਨ ਜਦੋਂਕਿ ਵੱਖ-ਵੱਖ ਥਾਵਾਂ ਤੋਂ 48.90 ਲੱਖ ਰੁਪਏ ਜ਼ਬਤ ਕੀਤੇ ਗਏ ਹਨ। ਗਹਿਣਿਆਂ ਦੀ ਕੀਮਤ 1.12 ਕਰੋੜ ਰੁਪਏ ਦੱਸੀ ਗਈ ਹੈ। ਐੱਸਪੀ ਵਿਕਰਾਂਤ ਭੂਸ਼ਨ ਨੇ ਦੱਸਿਆ ਕਿ ਪਿੰਡ ਬੜਾਗੁੜਾ ਪੁਲੀਸ ਥਾਣਾ ਇੰਚਾਰਜ ਅਤੇ ਡਿਊਟੀ ਮੈਜਿਸਟਰੇਟ ਦੀ ਅਗਵਾਈ ਹੇਠ ਪੁਲੀਸ ਪਾਰਟੀ ਪੰਨੀਵਾਲਾ ਮੋਟਾ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇਸੇ ਦੌਰਾਨ ਡੱਬਵਾਲੀ ਤਰਫ਼ੋਂ ਆਉਂਦੇ ਇਕ ਕਾਰ ਸਵਾਰ ਨੂੰ ਰੁਕਵਾ ਕੇ ਕਾਰ ਦੀ ਜਦੋਂ ਤਲਾਸ਼ੀ ਲਈ ਤਾਂ ਕਾਰ ’ਚੋਂ ਸੋਨੇ ਦੇ ਗਹਿਣੇ ਬਰਾਮਦ ਹੋਏ। ਜਿਹੜੇ ਤੋਲਣ ’ਤੇ ਇਕ ਕਿਲੋ 470 ਗਰਾਮ ਬਣੇ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਗਹਿਣਿਆਂ ਬਾਰੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ।

Advertisement

Advertisement