ਜ਼ਿਲ੍ਹਾ ਬਰਨਾਲਾ ’ਚ ਲਾਏ ਜਾਣਗੇ ਡੇਢ ਲੱਖ ਪੌਦੇ
ਖੇਤਰੀ ਪ੍ਰਤੀਨਿਧ
ਬਰਨਾਲਾ, 24 ਜੁਲਾਈ
ਜ਼ਿਲ੍ਹਾ ਬਰਨਾਲਾ ਨੂੰ ਹਰਿਆ-ਭਰਿਆ ਬਣਾਉਣ ਲਈ ਜ਼ਿਲ੍ਹੇ ’ਚ ਡੇਢ ਲੱਖ ਪੌਦੇ ਜ਼ਿਲ੍ਹੇ ਭਰ ਵਿਚ ਲਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਬਰਨਾਲਾ ਨੂੰ ਹਰਿਆ-ਭਰਿਆ ਬਣਾਉਣ ਲਈ ਪੂਰੇ ਜ਼ਿਲ੍ਹੇ ’ਚ 1.50 ਲੱਖ ਪੌਦੇ ਲਾਏ ਜਾਣਗੇ, ਜਿਸ ਦੀ ਸ਼ੁਰੂਆਤ ਅੱਜ ਬਰਨਾਲਾ ਸ਼ਹਿਰ ’ਚ ਗਰੀਨ ਐਵੇਨਿਊ ਤੋਂ ਕੀਤੀ ਗਈ ਹੈ।
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਨਰਿੰਦਰ ਭਾਰਗਵ ਵੱਲੋਂ ਵਾਤਾਵਰਨ ਬਚਾਉਣ ਲਈ ਬੀੜਾ ਚੁੱਕਿਆ ਗਿਆ ਹੈ, ਜਿਸ ਤਹਿਤ ਐੱਸਐੱਸਪੀ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਮਹਿੰਦਰਪਾਲ ਨਾਲ ਪੁਲੀਸ ਲਾਈਨ ਮਾਨਸਾ ਵਿੱਚ ਤ੍ਰਿਵੈਣੀ ਲਗਾਕੇ 1000 ਤੋਂ ਵੱਧ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲੀਸ ਦੇ ਥਾਣਿਆਂ, ਚੌਕੀਆਂ ਅਤੇ ਦਫਤਰਾਂ ਵਿੱਚ ਖਾਲੀ ਥਾਵਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ।